23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਖੁਦਾਈ ਚੱਕ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ

ਭੂੰਦੜੀ, 22 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਖੁਦਾਈ ਚੱਕ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਵ. ਸੰਤ ਬਾਬਾ ਪ੍ਰੇਮ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 23-08-2026
ਭੂੰਦੜੀ, 22 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਖੁਦਾਈ ਚੱਕ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਵ. ਸੰਤ ਬਾਬਾ ਪ੍ਰੇਮ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਨੀਂਹ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਗੁਰੂ ਘਰ ਦੀ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੰਕਲਪ ਲਿਆ। ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰ-ਸ਼ਬਦ ਨਾਲ ਜੋੜਨ ਦੀ ਅਥਾਹ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾਵਾਂ ਵਿੱਚੋਂ ਇੱਕ ਹੈ ਅਤੇ ਸੰਗਤਾਂ ਨੂੰ ਆਪਣੀ ਸਮਰੱਥਾ ਅਨੁਸਾਰ ਧਾਰਮਿਕ ਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਨਾਲ ਜੁੜਨ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗ ਦਾਨ ਪਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਦੀ ਨਵੀਂ ਇਮਾਰਤ ਦੀ ਸੇਵਾ ਵਿੱਚ ਵੱਧ ਤੋਂ ਵੱਧ ਸਹਿ ਯੋਗ ਦੇਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਔਰਤਾਂ ਨੇ ਤੀਆਂ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਰਕਾਰਾਂ ਨੂੰ ਨੌਜਵਾਨਾਂ ਲਈ ਖੇਡਾਂ ਦੇ ਨਾਲ-ਨਾਲ ਰੁਜ਼ਗਾਰ ਦੇਣ ਦੇ ਉਪਰਾਲੇ ਵੀ ਕਰਨੇ ਜ਼ਰੂਰੀ-ਜੱਸੀ ਖੰਗੂੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।