24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਸੰਬੰਧੀ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

ਜਗਰਾਉਂ, 23 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿੱਤ ਕਰਵਾਏ ਜਾ ਰਹੇ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਹਾਂਪੁਰਖਾਂ ਵਲੋਂ ਇਲਾਕੇ ਦੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ ਨਾਲ ਵਿਚਾਰਾਂ ਕਰਕੇ ਉਨ੍ਹਾਂ ਨੂੰ ਸੇਵਾਵਾਂ ਸੌਂਪੀਆਂ ਜਾ ਰਹੀਆਂ ਹਨ।

ਅਜੀਤ ਡੈਸਕ 24-08-2026
ਜਗਰਾਉਂ, 23 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿੱਤ ਕਰਵਾਏ ਜਾ ਰਹੇ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਹਾਂਪੁਰਖਾਂ ਵਲੋਂ ਇਲਾਕੇ ਦੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ ਨਾਲ ਵਿਚਾਰਾਂ ਕਰਕੇ ਉਨ੍ਹਾਂ ਨੂੰ ਸੇਵਾਵਾਂ ਸੌਂਪੀਆਂ ਜਾ ਰਹੀਆਂ ਹਨ। ਇਸ ਮੌਕੇ ਨਾਨਕਸਰ ਸੰਪਰਦਾਇ ’ਚ ਮੁੱਖ ਸੇਵਾਦਾਰ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਕਲੇਰ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਸਾਬਕਾ ਸਰਪੰਚ ਗੁਰਦੇਵ ਸਿੰਘ ਤੂਰ, ਜਗਸ਼ੀਰ ਸਿੰਘ ਕਲੇਰ ਆਦਿ ਨੇ ਮੀਟਿੰਗ ਕੀਤੀ। ਸੰਤ ਨਾਨਕਸਰ ਵਾਲਿਆਂ ਨੇ ਕਿਹਾ ਕਿ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਉਨ੍ਹਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਇਲਾਕਾ ਨਿਵਾਸੀਆਂ ਵਲੋਂ ਕੀਤਾ ਜਾਣਾ ਹੈ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕਲੇਰ , ਬਲਦੇਵ ਸਿੰਘ ਬੀੜ ਗਗੜਾ, ਨੰਬਰਦਾਰ ਹਰਚਰਨ ਸਿੰਘ ਤੂਰ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਮਹਾਂਪੁਰਖ, ਕੀਰਤਨੀ ਜੱਥਿਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੀ ਹਾਜ਼ਰੀਆਂ ਲਵਾਉਣਗੇ। ਇਸ ਮੌਕੇ ਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ ਦੀਪਾ, ਜਗਵੰਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਹਟਬੱਦੀ ਪੁੱਜਣ ’ਤੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਿੱਖ ਸੰਗਤਾਂ ਵਲੋਂ ਹੋਵੇਗਾ ਨਿੱਘਾ ਸਵਾਗਤ ਅਗਲੀ ਖ਼ਬਰ ਸਰਹਿੰਦ ਨਹਿਰ ਵਿਚ ਫੈਲੀ ਕਈ ਕਿੱਲੋਮੀਟਰ ਤੱਕ ਗੰਦਗੀ ਕਾਰਨ ਲੋਕ ਹੋਏ ਚਿੰਤਤ ਵਾਟਰ ਟਰੀਟਮੈਂਟ ਪਲਾਂਟ ’ਤੇ ਵੀ ਲੋਕਾਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।