ਵਿਦਿਆਰਥਣਾਂ ਨੇ ਸਕੂਲ ਦੀ ਨਵੀਂ ਇਮਾਰਤ ਦੀ ਰੱਖੀ ਨੀਂਹ
ਮਾਛੀਵਾੜਾ ਸਾਹਿਬ, 24 ਅਗਸਤ (ਮਨੋਜ ਕੁਮਾਰ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਵਿਖੇ ਅੱਜ ਸਕੂਲ ਦੀ ਉੱਪਰਲੀ ਮੰਜ਼ਿਲ ਦੀ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦੁ ਸਾਹਿਬ ਦੇ ਪਾਠ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਅਜੀਤ ਡੈਸਕ
25-08-2026