25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ਿਲ੍ਹਾ ਪੱਧਰੀ ਖੇਡਾਂ ’ਚ ਜਸਮੀਨ ਕੌਰ ਨੇ ਪਾਵਰ ਲਿਫ਼ਟਿੰਗ ’ਚ ਜਿੱਤਿਆ ਸੋਨ ਤਗਮਾ

ਕੁਹਾੜਾ, 24 ਅਗਸਤ (ਸੰਦੀਪ ਸਿੰਘ ਕੁਹਾੜਾ)-70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮਕਲਾਂ ਦੀ ਵਿਦਿਆਰਥਣ ਐਥਲੀਟ ਜਸਮੀਨ ਕੌਰ ਪੁੱਤਰੀ ਮਨਰਾਜ ਸਿੰਘ ਨੇ 17 ਤੋਂ 19 ਸਾਲ ਉਮਰ ਵਰਗ ਦੀ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਪਿੰਡ ਨਾਲ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਸਮੀਨ ਕੌਰ ਦਾ ਪਿੰਡ ਪਹੁੰਚਣ ਦੇ ਪੂਰੇ ਇਲਾਕੇ ਵਲੋਂ ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 25-08-2026
ਕੁਹਾੜਾ, 24 ਅਗਸਤ (ਸੰਦੀਪ ਸਿੰਘ ਕੁਹਾੜਾ)-70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮਕਲਾਂ ਦੀ ਵਿਦਿਆਰਥਣ ਐਥਲੀਟ ਜਸਮੀਨ ਕੌਰ ਪੁੱਤਰੀ ਮਨਰਾਜ ਸਿੰਘ ਨੇ 17 ਤੋਂ 19 ਸਾਲ ਉਮਰ ਵਰਗ ਦੀ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਪਿੰਡ ਨਾਲ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਸਮੀਨ ਕੌਰ ਦਾ ਪਿੰਡ ਪਹੁੰਚਣ ਦੇ ਪੂਰੇ ਇਲਾਕੇ ਵਲੋਂ ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਉਸ ਦੀ ਇਸ ਪ੍ਰਾਪਤੀ ‘ਤੇ ਖੇਡ ਵਿਭਾਗ ਅਤੇ ਸਕੂਲ ਪ੍ਰਸ਼ਾਸਨ ਵਲੋਂ ਵਿਸ਼ੇਸ਼ ਵਧਾਈ ਦਿੱਤੀ ਗਈ। ਇਸ ਮੌਕੇ ‘ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਿੰਪਲ ਮਦਾਨ, ਸਕੂਲ ਦੇ ਪ੍ਰਿੰਸੀਪਲ ਰਘਵੀਰ ਸਿੰਘ ਅਤੇ ਖੇਡ ਕੋਆਰਡੀਨੇਟਰ ਲੁਧਿਆਣਾ ਕੁਲਵੀਰ ਸਿੰਘ ਮਾਨ ਨੇ ਜਸਮੀਨ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਬਣਦੀਆਂ ਹਨ। ਉਨ੍ਹਾਂ ਜਸਮੀਨ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਸੁੱਤੇ ਹੋਏ ਪਤੀ-ਪਤਨੀ ਨੂੰ ਕਮਰੇ ’ਚ ਬੰਦ ਕਰ ਚੋਰ ਸੋਨੇ, ਚਾਂਦੀ ਦੇ ਗਹਿਣੇ ਲੈ ਕੇ ਹੋਏ ਫ਼ਰਾਰ ਸੀ. ਸੀ. ਟੀ. ਵੀ. ਕੈਮਰੇ... ਅਗਲੀ ਖ਼ਬਰ ਸੀ. ਐੱਚ. ਸੈਂਟਰ ਕੂੰਮ ਕਲਾਂ ਵਲੋਂ ਡੇਂਗੂ ਬੁਖ਼ਾਰ ਸੰਬੰਧੀ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।