ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਖੰਨਾ ਵਿਧਾਨ ਸਭਾ ਹਲਕੇ ਦੇ ਪਿੰਡ ਪੰਜ ਰੁੱਖਾ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਮਾਡਲ ਪਲੇਅ ਗਰਾਊਂਡ ਸੋਮਵਾਰ ਸ਼ਾਮ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਖੇਡ ਮੈਦਾਨ ਦਾ ਉਦਘਾਟਨ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ।
ਪ
ਪਿੰਡ ਪੰਜਰੁੱਖਾ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਨ ਪੁੱਜੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਸਵਾਗਤ ਕੀਤੇ ਜਾਣ ਦੀ ਤਸਵੀਰ। ਤਸਵੀਰ : ਸੋਨੀ ਗਿੱਲ
25-08-2026
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਖੰਨਾ ਵਿਧਾਨ ਸਭਾ ਹਲਕੇ ਦੇ ਪਿੰਡ ਪੰਜ ਰੁੱਖਾ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਮਾਡਲ ਪਲੇਅ ਗਰਾਊਂਡ ਸੋਮਵਾਰ ਸ਼ਾਮ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਖੇਡ ਮੈਦਾਨ ਦਾ ਉਦਘਾਟਨ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾ ਕੇ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਇਸੇ ਮਕਸਦ ਤਹਿਤ ਪਿੰਡ-ਪਿੰਡ ਆਧੁਨਿਕ ਅਤੇ ਬਿਹਤਰ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ। ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਤੋਂ ਵੱਧ ਮਾਡਲ ਪਲੇਅ ਗਰਾਊਂਡ ਤਿਆਰ ਕਰਨ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਪਲੇਅ ਗਰਾਊਂਡ ਵੀ ਮੁਕੰਮਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਖੇਡ ਅਭਿਆਸ ਕਰਨ ਲਈ ਉੱਚ ਪੱਧਰੀ ਮੌਕੇ ਪ੍ਰਾਪਤ ਹੋਣਗੇ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡ ਪੰਜਰੁੱਖਾ ਵਿੱਚ ਬਣਾਇਆ ਗਿਆ ਇਹ ਖੇਡ ਮੈਦਾਨ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇੱਥੇ ਵਾਲੀਬਾਲ ਗਰਾਊਂਡ, ਵਾਕਿੰਗ ਟਰੈਕ, ਬੱਚਿਆਂ ਲਈ ਝੂਲੇ, ਰਾਤ ਸਮੇਂ ਖੇਡਾਂ ਲਈ ਸਟਰੀਟ ਲਾਈਟਾਂ, ਟਾਇਲਟ ਬਲਾਕ, ਸਬਮਰਸੀਬਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਨਾਲ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਸਾਧਨ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਪਿੰਡਾਂ ਵਿੱਚ ਅਜਿਹੇ ਮੈਦਾਨ ਬਣਨ ਨਾਲ ਆਪਸੀ ਭਾਈਚਾਰਾ, ਸਾਂਝ ਅਤੇ ਸਮਾਜਿਕ ਸਦਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਵਰਤਣ।ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹਰ ਪਿੰਡ ਵਿੱਚ ਵਧੀਆ ਖੇਡ ਸਹੂਲਤਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਪੇਂਡੂ ਖੇਤਰਾਂ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਅੱਗੇ ਵਧਣ ਲਈ ਲੋੜੀਂਦਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਦੇ ਪ੍ਰਚਾਰ ਅਤੇ ਪ੍ਰਸਾਰ ਨਾਲ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਖੇਡਾਂ ਸਬੰਧੀ ਰੁਚੀਆਂ ਅਤੇ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਆਧੁਨਿਕ ਖੇਡ ਮੈਦਾਨ ਦੀ ਸਹੂਲਤ ਮਿਲਣ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਵਿੱਚ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਦੀ ਘਾਟ ਸੀ, ਪਰ ਹੁਣ ਇਹ ਮੈਦਾਨ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰੇਰਣਾ ਦਾ ਕੇਂਦਰ ਬਣੇਗਾ। ਪਿੰਡ ਵਾਸੀਆਂ ਨੇ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਵਿਕਾਸ ਅਤੇ ਖੇਡ ਸਹੂਲਤਾਂ ਦਾ ਇਹ ਸਿਲਸਿਲਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।