25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭਾਕਿਯੂ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਹੋਈ

ਰਾੜਾ ਸਾਹਿਬ, 24 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਅੱਜ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਗੁਰਦੁਆਰਾ ਚੋਲਾ ਸਾਹਿਬ ਵਿਖੇ ਜਸਵੀਰ ਸਿੰਘ ਅਸ਼ਗਰੀਪੁਰ ਬਲਾਕ ਸਕੱਤਰ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਿਲਾ ਆਗੂ ਸੁਦਾਗਰ ਸਿੰਘ ਘੁਡਾਣੀ ਅਤੇ ਹਰਜੀਤ ਸਿੰਘ ਘਲੋਟੀ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੁਵਰਾਜ ਸਿੰਘ ਘੁਡਾਣੀ ਨੇ ਦੱਸਿਆ ਕਿ 30 ਅਗਸਤ ਤੋਂ ਲਗਾਤਾਰ ਡੀ.

ਅਜੀਤ ਡੈਸਕ 25-08-2026
ਰਾੜਾ ਸਾਹਿਬ, 24 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਅੱਜ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਗੁਰਦੁਆਰਾ ਚੋਲਾ ਸਾਹਿਬ ਵਿਖੇ ਜਸਵੀਰ ਸਿੰਘ ਅਸ਼ਗਰੀਪੁਰ ਬਲਾਕ ਸਕੱਤਰ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਿਲਾ ਆਗੂ ਸੁਦਾਗਰ ਸਿੰਘ ਘੁਡਾਣੀ ਅਤੇ ਹਰਜੀਤ ਸਿੰਘ ਘਲੋਟੀ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੁਵਰਾਜ ਸਿੰਘ ਘੁਡਾਣੀ ਨੇ ਦੱਸਿਆ ਕਿ 30 ਅਗਸਤ ਤੋਂ ਲਗਾਤਾਰ ਡੀ. ਸੀ. ਦਫਤਰਾਂ ਅੱਗੇ ਦਿਨ ਰਾਤ ਦੇ ਧਰਨੇ ਦੇਣ ਦੀ ਤਿਆਰੀ ਲਈ ਵਿਉਂਤਬੰਦੀ ਬਣਾਈ ਗਈ, ਜਿਸ ਤਹਿਤ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਸ਼ਾਮਲ ਹੋਣਗੇ, ਮੀਟਿੰਗ ਵਿਚ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੁਲਿੰਗ ਨੀਤੀ ਵਾਪਸ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦੀ ਕਰਜਾ ਮੁਕਤੀ, ਆਬਾਦਕਾਰਾਂ ਨੂੰ ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਨੂੰ ਮੁਆਵਜਾ, ਪੁਲਿਸ ਜ਼ਬਰ ਅਤੇ ਭਖਦੇ ਮਸਲਿਆਂ ਤੇ ਪੱਕੇ ਮੋਰਚੇ ਲਾਇਆ ਜਾ ਰਿਹਾ ਹੈ। ਮੀਟਿੰਗ ’ਚ ਇਹਨਾਂ ਦੀ ਤਿਆਰੀ ਲਈ ਪਿੰਡਾਂ ’ਚ ਮੀਟਿੰਗਾਂ ਵੀ ਰੱਖੀਆਂ ਗਈਆਂ ਹਨ। ਮੀਟਿੰਗ ’ਚ ਇੱਕ ਹੋਰ ਮਤੇ ਡੀ. ਏ. ਪੀ ਖ਼ਾਦ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਵਾਪਸ ਲਿਆ ਜਾਵੇ ਤੇ ਸੁਸਾਇਟੀਆਂ ’ਚ ਲੋੜੀਂਦੀ ਖਾਦ ਦਾ ਅਗਾਊਂ ਪ੍ਰਬੰਧ ਕੀਤਾ ਜਾਵੇ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਸੁਖਦੇਵ ਸਿੰਘ ਭੱਠਲ, ਸੋਹਣ ਸਿੰਘ ਨਸਰਾਲੀ, ਜੱਗਾ ਸਿੰਘ, ਜੱਸਾ ਗਿਦੜੀ, ਥਲਭਿੰਦਰ ਸਿੰਘ ਰੌਲ, ਪਰਮਜੀਤ ਸਿੰਘ ਬਿਲਾਸਪੁਰ, ਨਿਰਮਲ ਸਿੰਘ ਬੀਜਾ, ਸੁਖਬੀਰ ਸਿੰਘ ਘੁਡਾਣੀ, ਪਰਮਜੀਤ ਸਿੰਘ , ਬਹਾਦਰ ਸਿੰਘ, ਜਹਾਂਗੀਰ, ਦਿਲਪ੍ਰੀਤ ਸਿੰਘ ਤੇ ਹੋਰ ਕਿਸਾਨ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਕੈਂਪਸ ਤੋਂ ਕਰੀਅਰ ਤੱਕ: ਏ. ਐਸ. ਕਾਲਜ, ਖੰਨਾ ਅਤੇ ਸੀਐਸ ਸਾਫਟ ਸਲਿਊਸ਼ਨਜ਼, ਮੋਹਾਲੀ ਵਿਚਕਾਰ ਹੋਇਆ ਸਮਝੌਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।