ਅਕਾਲੀ ਦਲ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਮਰਥਨ ’ਚ ਮੁਲਾਜ਼ਮਾਂ ਦੇ ਨਾਲ ਖੜ੍ਹਾ ਹੈ-ਯਾਦੂ
ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਪੰਜਾਬ ’ਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸਰਕਾਰ ਦੀ ਨਿਖੇਧੀ ਕੀਤੀ ਹੈ।
ਖੰਨਾ, 25 ਅਗਸਤ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਪੰਜਾਬ ’ਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸਰਕਾਰ ਦੀ ਨਿਖੇਧੀ ਕੀਤੀ ਹੈ। ਯਾਦੂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾਂ ਮੁਲਾਜ਼ਮਾਂ ਦੇ ਹਿੱਤਾਂ ਤੇ ਹੱਕਾਂ ਲਈ ਵਚਨਵੱਧ ਰਿਹਾ ਹੈ ਤੇ ਮੌਜੂਦਾ ਸਮੇਂ ਵੀ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਮਰਥਨ ’ਚ ਅਕਾਲੀ ਦਲ ਪੂਰੀ ਤਰ੍ਹਾਂ ਨਾਲ ਖੜ੍ਹਾ ਹੈ। ਅਕਾਲੀ ਦਲ ਨੇ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਸਨਮਾਨ ਲਈ ਆਵਾਜ਼ ਬੁਲੰਦ ਕੀਤੀ ਹੈ । ਯਾਦੂ ਨੇ ਆਖਿਆ ਕਿ ਸਰਕਾਰਾਂ ਹਮੇਸ਼ਾ ਮੁਲਾਜ਼ਮਾਂ ਦੇ ਸਹਿਯੋਗ ਨਾਲ ਚੱਲਦੀਆਂ ਹਨ ਤੇ ਸੂਬੇ ਦੀ ਤਰੱਕੀ ’ਚ ਮੁਲਾਜ਼ਮ ਵਰਗ ਦਾ ਅਹਿਮ ਯੋਗਦਾਨ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹ ਨੀਤੀ ਅਪਣਾਈ ਹੋਈ ਹੈ, ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਹੱਕੀ ਮੰਗਾਂ ਨੂੰ ਨਜ਼ਰਅੰਦਾਜ ਕਰ ਰਹੀ ਹੈੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਬਕਾਇਆ ਡੀਏ/ਡੀਆਰ ਦੀਆਂ ਕਿਸ਼ਤਾਂ ਦੇਣ ਲਈ ਕਿਹਾ ਸੀ ਪਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਭੁਗਤਾਨ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਜਿਸ ਕਰਕੇ ਮੰਗਾਂ ਨੂੰ ਪੂਰਾ ਨਾ ਕਰਨ ਕਾਰਨ ਮੁਲਾਜ਼ਮ ਜਥੇਬੰਦੀਆਂ ਨੇ 27 ਅਗਸਤ ਨੂੰ ਸੂਬੇ ਭਰ ’ਚ ਮੁਕੰਮਲ ਹੜਤਾਲ ਤੇ ਮਹਾਂ ਪੰਜਾਬ ਬੰਦ ਦਾ ਐਲਾਨ ਕੀਤਾ ਹੈ, ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਤੇ ਡੀਏ ਦੇ ਮਸਲੇ ਨੂੰ ਲੈ ਕੇ ਕੰਮਕਾਜ ਠੱਪ ਰੱਖਣ ਦੀ ਸੰਭਾਵਨਾ ਹੈ। ਜਿਸ ਨਾਲ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਜਿਸ ਨਾਲ ਆਮ ਲੋਕਾਂ ਦੇ ਕੰਮ ਲਟਕਣਗੇ ਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਯਾਦੂ ਨੇ ਕਿਹਾ ਕਿ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਉਨ੍ਹਾਂ ਦਾ ਜਲਦੀ ਹੱਲ ਕੱਢਿਆ ਜਾਵੇ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮ ਜਥੇਬੰਦੀਆਂ ਦੀਆਂ ਮੁੱਖ ਮੰਗਾਂ 18 ਫ਼ੀਸਦੀ ਲੰਬਿਤ ਡੀਏ, ਤਨਖ਼ਾਹ ਨਾਲ ਸਬੰਧਤ ਮਸਲੇ, ਤਿੰਨ ਸਾਲ ਦੇ ਪ੍ਰੋਬੇਸ਼ਨ ਪੀਰੀਅਡ ’ਚ ਬਦਲਾਅ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਤੇ ਅਦਾਲਤੀ ਫ਼ੈਸਲਿਆਂ ਨੂੰ ਲਾਗੂ ਕਰਨਾ ਸ਼ਾਮਲ ਹਨ, ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਮੌਕੇ ਸਰਵਦੀਪ ਸਿੰਘ ਕਲਿਰਾਓ, ਪਵਨਜੋਤ ਸਿੰਘ ਹਰਿਓ, ਜਗਦੀਪ ਸਿੰਘ ਦੀਪੀ ਆਦਿ ਹਾਜ਼ਰ ਸਨ।