ਜੋਧਾਂ ’ਚ ਤੀਆਂ ਦਾ ਤਿਉਹਾਰ ਮਨਾਇਆ
ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪੈਂਦੇ ਕਸਬਾ ਜੋਧਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੀਬੀ ਅਮਰ ਕੌਰ ਅਤੇ ਬਲਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਬੀਬੀ ਅਮਰ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ’ਚੋਂ ਸਾਡੇ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲਦੀ ਹੈ, ਇਹੀ ਕਾਰਨ ਹੈ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ।
ਅਜੀਤ ਡੈਸਕ
26-08-2026