ਸਮਰਾਲਾ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਇੱਕ ਕਰੋੜ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ
ਸਮਰਾਲਾ, 26 ਅਗਸਤ (ਗੋਪਾਲ ਸੋਫਤ)-ਸਮਰਾਲਾ ਨਗਰ ਕੌਂਸਲ ਦੀ ਪਹਿਲੀ ਚੋਣ ਤੋਂ ਬਾਅਦ ਹੋਈ ਪਹਿਲੀ ਮੀਟਿੰਗ ਵਿਚ ਨਗਰ ਕੌਂਸਲ ਨੇ ਸ਼ਹਿਰ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੇ ਕੰਮ ਕਰਵਾਉਣ ਸਮੇਤ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਅਤੇ ਇਨ੍ਹਾਂ ਸ਼ਿਕਾਇਤਾਂ ਲਈ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਨਿਸ਼ਚਿਤ ਕਰਨ ਲਈ ਮਹਾਂਰਿਸ਼ੀ ਭਗਵਾਨ ਵਾਲਮੀਕੀ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਉਪਰੰਤ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਤ ਰਾਏ ਨੇ ਦੱਸਿਆ ਕਿ ਸਿੰਗਲ ਵਿੰਡੋ ਰਾਹੀਂ ਸ਼ਹਿਰ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਸਮਰਾਲਾ, 26 ਅਗਸਤ (ਗੋਪਾਲ ਸੋਫਤ)-ਸਮਰਾਲਾ ਨਗਰ ਕੌਂਸਲ ਦੀ ਪਹਿਲੀ ਚੋਣ ਤੋਂ ਬਾਅਦ ਹੋਈ ਪਹਿਲੀ ਮੀਟਿੰਗ ਵਿਚ ਨਗਰ ਕੌਂਸਲ ਨੇ ਸ਼ਹਿਰ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੇ ਕੰਮ ਕਰਵਾਉਣ ਸਮੇਤ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਅਤੇ ਇਨ੍ਹਾਂ ਸ਼ਿਕਾਇਤਾਂ ਲਈ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਨਿਸ਼ਚਿਤ ਕਰਨ ਲਈ ਮਹਾਂਰਿਸ਼ੀ ਭਗਵਾਨ ਵਾਲਮੀਕੀ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਉਪਰੰਤ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਤ ਰਾਏ ਨੇ ਦੱਸਿਆ ਕਿ ਸਿੰਗਲ ਵਿੰਡੋ ਰਾਹੀਂ ਸ਼ਹਿਰ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸ਼ਿਕਾਇਤ ਲਈ ਇੱਕ ਫ਼ੋਨ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ ‘ਤੇ ਲੋਕ ਆਪਣੀ ਸਮੱਸਿਆ ਦਰਜ ਕਰਵਾ ਸਕਣਗੇ ਅਤੇ ਸ਼ਿਕਾਇਤ ਨੂੰ ਸਬੰਧਿਤ ਅਧਿਕਾਰੀ ਜਾਂ ਕਰਮਚਾਰੀ ਤੱਕ ਪਹੁੰਚਾ ਕੇ ਉਸ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸ਼ਹਿਰ ਦੇ ਵਿਕਾਸ ਕਾਰਜਾਂ ਤੋਂ ਇਲਾਵਾ ਕਮਿਊਨਿਟੀ ਸੈਂਟਰ ਦੇ ਹਾਲ ਦੀ ਲੋੜ ਨੂੰ ਵੀ ਅਹਿਮ ਦੱਸਦੇ ਹੋਏ ਪ੍ਰਧਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਜਲਦੀ ਸ਼ੁਰੂ ਕਰਵਾਉਣ ਲਈ ਵੀ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਟੋਭੇ ਦੀ ਸਫ਼ਾਈ ਅਤੇ ਸ਼ਹਿਰ ਦੇ ਬਾਕੀ ਰਹਿੰਦੇ ਇਲਾਕਿਆਂ ਵਿਚ ਸੀਵਰੇਜ ਨੂੰ ਪਾਉਣ ਲਈ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋ ਸੀਵਰੇਜ ਬੋਰਡ ਵਲੋਂ ਬਣਾਏ ਲੇ-ਆਊਟ ਅਨੁਸਾਰ ਸਰਕਾਰ ਤੋਂ ਸਥਾਨਕ ਵਿਧਾਇਕ ਰਾਹੀਂ ਫ਼ੰਡ ਪ੍ਰਾਪਤ ਕਰਨ ਲਈ ਯਤਨ ਕੀਤੇ ਜਾ ਸਕਣ। ਪ੍ਰਧਾਨ ਨੇ ਸ਼ਹਿਰ ਵਿਚ ਘਰਾਂ ਅਤੇ ਦੁਕਾਨਾਂ ਦੇ ਨਕਸ਼ੇ ਨਾ ਪਾਸ ਕਰਵਾਉਣ ਵਾਲਿਆਂ ਨੂੰ ਆਪਣੇ ਨਕਸ਼ੇ ਫ਼ੀਸ ਭਰ ਕੇ ਪਾਸ ਕਰਵਾਉਣ ਦੇ ਅਪੀਲ ਕਰਦਿਆਂ ਕਿਹਾ ਕਿ ਇਸ ਵਿਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਨਗਰ ਕੌਂਸਲ ਦੀ ਮਨਜ਼ੂਰੀ ਤੋਂ ਬਿਨਾਂ ਉਸਾਰੀਆਂ ਗਈਆਂ ਦੁਕਾਨਾਂ ਤੇ ਘਰ ਢਾਹੇ ਵੀ ਜਾ ਸਕਦੇ ਹਨ। ਇਸ ਮੌਕੇ ‘ਤੇ ਵਿਧਾਇਕ ਜਗਤਾਰ ਸਿੰਘ ਨੇ ਕਿਹਾ ਕਿ ਮਾਛੀਵਾੜਾ ਨਗਰ ਪੰਚਾਇਤ ਵਿੱਚ ਸ਼ਿਕਾਇਤਾਂ ਦੇ ਹੱਲ ਲਈ ਸ਼ੁਰੂ ਕੀਤੀ ਸਿੰਗਲ ਵਿੰਡੋ ਸਿਸਟਮ ਦੀ ਸਫਲਤਾ ਤੋਂ ਬਾਅਦ ਅੱਜ ਸਮਰਾਲਾ ਸਮਰਾਲਾ ਨਗਰ ਕੌਂਸਲ ਵਿਚ ਵੀ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਲਿਖਣ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਨਾਲ ਦੇਣ ਦਾ ਸਿਸਟਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਨਕਸ਼ਾ ਪਾਸ ਕਰਵਾਏ ਉਸਾਰੀਆਂ ਗਈਆਂ ਇਮਾਰਤਾਂ ਦੀਆਂ ਰਜਿਸਟਰੀਆਂ ਰੋਕਣ ਲਈ ਤਹਿਸੀਲਦਾਰ ਸਮਰਾਲਾ ਨੂੰ ਲਿਖਿਆ ਜਾਵੇਗਾ ਅਤੇ ਛੱਪੜਾਂ ਦੀ ਸਫ਼ਾਈ ਲਈ ਅੱਜ ਬਾਕਾਇਦਾ ਮਤਾ ਪਾਸ ਕੀਤਾ ਗਿਆ ਹੈ।