ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਦੇ ਸੱਦੇ ’ਤੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜੀਆਂ
ਖੰਨਾ, 29 ਅਗਸਤ (ਹਰਜਿੰਦਰ ਸਿੰਘ ਲਾਲ)-ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਕਮੇਟੀ ਪੰਜਾਬ ਨੇ ਸਰਕਾਰ ਵਲੋਂ ਮੁਲਾਜ਼ਮਾਂ ਜੱਥੇਬੰਦੀਆਂ ਨੂੰ ਮੀਟਿੰਗ ਤੋਂ ਜਵਾਬ ਦੇਣ ਅਤੇ ਮੁਲਾਜ਼ਮਾਂ ਵਿਰੁੱਧ ਭੜਕਾਹਟ ਮੁੱਖ ਮੰਤਰੀ ਦੇ ਗੈਰ ਜ਼ਿੰਮੇਵਰਾਨਾ ਟਵੀਟ ਦੇ ਵਿਰੋਧ ’ਚ ਰੋਸ ਰੈਲੀ ਉਪਰੰਤ ਖੰਨਾਂ ਦੀਆਂ ਸੜ੍ਹਕਾਂ ’ਤੇ ਰੋਸ ਮਾਰਚ ਗਿਆ। ਇਸ ਇਕੱਠ ਨੇ ਸਥਾਨਕ ਅਮਲੋਹ ਰੋਡ ਚੌਂਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦੀਆਂ ਕਾਪੀਆਂ ਸਾੜੀਆਂ ਗਈਆਂ।
ਅਜੀਤ ਡੈਸਕ
30-08-2026