30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਲਈ ਸਮਾਗਮ

ਬੀਜਾ, 29 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ (ਕੋਟਾਂ) ਵਿਖੇ ਪੰਥ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਸਕੂਲੀ ਬੱਚਿਆਂ ਵੱਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ।

ਅਜੀਤ ਡੈਸਕ 30-08-2026
ਬੀਜਾ, 29 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ (ਕੋਟਾਂ) ਵਿਖੇ ਪੰਥ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਸਕੂਲੀ ਬੱਚਿਆਂ ਵੱਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ। ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਬੰਦੀ ਸਿੰਘਾਂ ਦੀ ਜਲਦ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਕੌਰ ਗਿੱਲ ਨੇ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖੀ ਦੀਆਂ ਉੱਚੀਆਂ ਕਦਰਾਂ-ਕੀਮਤਾਂ ਨਾਲ ਜੋੜਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਇਸ ਸਮਾਗਮ ਵਿੱਚ ਭਾਗ ਲੈਂਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਮੁੱਚਾ ਸਕੂਲ ਗੁਰਬਾਣੀ ਦੀ ਰੂਹਾਨੀ ਮਹਿਕ ਨਾਲ ਸਰਾਬੇਰ ਹੋ ਗਿਆ। ਸਰਬੱਤ ਦੇ ਭਲੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਇਹ ਅਰਦਾਸ ਮਨੁੱਖਤਾ ਅਤੇ ਸਿੱਖੀ ਦੀਆਂ ਮਹਾਨ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੰਦੀ ਹੈ।
ਪਿਛਲੀ ਖ਼ਬਰ ਨੈਸ਼ਨਲ ਸਪੋਰਟਸ ਦਿਵਸ ਮੌਕੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਵਿੱਚ ਇੰਟਰ ਹਾਊਸ ਅਥਲੈਟਿਕਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਵੀ. ਡੀ. ਸੀ ਦੇ ਮੈਂਬਰਾਂ ਨਾਲ ਅਹਿਮ ਬੈਠਕ ਦੌਰਾਨ ‘ਦੁਖਦੀ ਰਗ ਪੰਜਾਬ ਦੀ’ ਨਾਟਕ ਦਾ ਮਚੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।