31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਇਕ ਦਲਜੀਤ ਸਿੰਘ ਗਰੇਵਾਲ ਦਾ ਚੇਅਰਮੈਨ ਰਾਜੀ ਵਲੋਂ ਨਿੱਘਾ ਸਵਾਗਤ

ਕੁਹਾੜਾ, 30 ਅਗਸਤ (ਸੰਦੀਪ ਸਿੰਘ ਕੁਹਾੜਾ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ, ਵਾਈਸ ਪ੍ਰਧਾਨ ਬੀ. ਸੀ.

ਅਜੀਤ ਡੈਸਕ 31-08-2026
ਕੁਹਾੜਾ, 30 ਅਗਸਤ (ਸੰਦੀਪ ਸਿੰਘ ਕੁਹਾੜਾ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ, ਵਾਈਸ ਪ੍ਰਧਾਨ ਬੀ. ਸੀ. ਵਿੰਗ ਪੰਜਾਬ ਅਤੇ ਆਪ ਕੌਂਸਲ ਮੈਂਬਰ ਹੇਮਰਾਜ ਰਾਜੀ ਸਾਹਨੇਵਾਲ ਦੇ ਰਾਮਗੜ੍ਹ ਨੇੜੇ ਸਥਿਤ ਨਿੱਜੀ ਦਫ਼ਤਰ ਵਿਖੇ ਪਹੁੰਚਣ ‘ਤੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦਾ ਚੇਅਰਮੈਨ ਰਾਜੀ ਸਾਹਨੇਵਾਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਾਲ ਮੁਲਾਕਾਤ ਕਰਦਿਆਂ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮਾਨ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਦੇ ਆਧਾਰ ‘ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦੇਣਗੇ ਅਤੇ ਸੂਬੇ ਵਿਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਸੌਰਵ ਸ਼ਰਮਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਗਰ ਪੰਚਾਇਤ ਨੇ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਕੀਤੀ ਸ਼ੁਰੂ ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸੰਬੰਧੀ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।