ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਫ਼ਤਹਿ ਸਿੰਘ ਦਹਿੜੂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ
ਬੀਜਾ, 30 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਬਾਬਾ ਬੰਦਾ ਸਿੰਘ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪ੍ਰਧਾਨ ਜੁਗਰਾਜ ਸਿੰਘ ਮੰਡ ਦੀ ਅਗਵਾਈ ਵਿੱਚ ਗ੍ਰਾਮ ਪੰਚਾਇਤ ਪਿੰਡ ਦਹਿੜੂ ਦੇ ਸਹਿਯੋਗ ਨਾਲ ਗੁਰਦੁਆਰਾ ਮਾਨਸਰ ਪਿੰਡ ਦਹਿੜੂ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਲੋਕ ਮਿਲਣੀ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦਾ ਵਿਸਥਾਰ ਕਰਦੇ ਹੋਏ ਫ਼ਤਹਿ ਸਿੰਘ ਦਹਿੜੂ ਨੂੰ ਯੂਨੀਅਨ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਾਲ ਹੀ ਦਵਿੰਦਰ ਸਿੰਘ ਦਹਿੜੂ ਨੂੰ ਹਲਕਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਬੀਜਾ, 30 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਬਾਬਾ ਬੰਦਾ ਸਿੰਘ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪ੍ਰਧਾਨ ਜੁਗਰਾਜ ਸਿੰਘ ਮੰਡ ਦੀ ਅਗਵਾਈ ਵਿੱਚ ਗ੍ਰਾਮ ਪੰਚਾਇਤ ਪਿੰਡ ਦਹਿੜੂ ਦੇ ਸਹਿਯੋਗ ਨਾਲ ਗੁਰਦੁਆਰਾ ਮਾਨਸਰ ਪਿੰਡ ਦਹਿੜੂ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਲੋਕ ਮਿਲਣੀ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦਾ ਵਿਸਥਾਰ ਕਰਦੇ ਹੋਏ ਫ਼ਤਹਿ ਸਿੰਘ ਦਹਿੜੂ ਨੂੰ ਯੂਨੀਅਨ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਾਲ ਹੀ ਦਵਿੰਦਰ ਸਿੰਘ ਦਹਿੜੂ ਨੂੰ ਹਲਕਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬਾਬਾ ਬੰਦਾ ਸਿੰਘ ਬਹਾਦਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਗੁਰੀ ਢੀਂਡਸਾ ਵਲੋਂ ਯੂਨੀਅਨ ਵਲੋਂ ਕੀਤੇ ਜਾਣ ਲੋਕ ਭਲਾਈ ਦੇ ਕੰਮਾਂ ਲਈ ਵਿਸਥਾਰ ਨਾਲ ਚੰਨਣਾਂ ਪਾਇਆ। ਯੂਨੀਅਨ ਵਲੋਂ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਆਪਣੇ ਸੰਖੇਪ ਅਤੇ ਪ੍ਰਭਾਵਸ਼ਾਲੀ ਭਾਸ਼ਣ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਆਪਣੇ ਰਾਵਿਤੀ ਕਿੱਤੇ ਨਾਲ ਜੁੜਿਆ ਜਾਵੇ ਤਾਂ ਹੀ ਆਪਣੀ ਨੋਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਆ ਰਹੀ ਝੋਨੇ ਦੀ ਫ਼ਸਲ ਦੀ ਖਰੀਦ ਲਈ ਮੰਡੀਆਂ ਦਾ ਜਲਦੀ ਪ੍ਰਬੰਧ ਕੀਤਾ ਜਾਵੇ। ਕਿਉਂਕਿ ਝੋਨੇ ਦੀ ਫ਼ਸਲ ਦੀ ਕਟਾਈ 20 ਸਤੰਬਰ ਦੇ ਕਰੀਬ ਕਿਸਾਨਾਂ ਵਲੋਂ ਸ਼ੁਰੂ ਕੀਤੀ ਜਾਂਦੀ ਹੈ। ਇਸ ਸਬੰਧੀ ਅਸੀਂ ਆਪਣੀ ਯੂਨੀਅਨ ਦੇ ਅਹੁਦੇਦਾਰਾਂ ਨਾਲ ਮਿਲ ਕੇ ਹਰੇਕ ਹਲਕੇ ਦੇ ਐਸ. ਡੀ. ਐਮ ਅਤੇ ਹਰੇਕ ਜ਼ਿਲ੍ਹੇ ਦੇ ਡੀਸੀ ਸਾਹਿਬਾਨ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਅੰਤ ਵਿੱਚ ਫਤਹਿ ਸਿੰਘ ਦਹਿੜੂ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਵੱਲੋਂ ਇਲਾਕੇ ਨਿਵਾਸੀਆਂ ਅਤੇ ਪਿੰਡ ਦਹਿੜੂ ਵਾਸੀਆਂ ਤੇ ਗ੍ਰਾਮ ਪੰਚਾਇਤ ਦਹਿੜੂ ਦਾ ਬਹੁਤ ਬਹੁਤ ਧੰਨਵਾਦ ਜਿੰਨਾ ਨੇ ਯੂਨੀਅਨ ਦਾ ਸਾਥ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਤੇ ਮੌਜੂਦਾ ਸਰਪੰਚ ਦੇ ਪਤੀ ਹਰਪ੍ਰੀਤ ਸਿੰਘ ਭੋਲਾ ਪ੍ਰਧਾਨ, ਨਾਜਰ ਸਿੰਘ ਨੰਬਰਦਾਰ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਪ੍ਰਧਾਨ ਖੁਸ਼ਦੀਪ ਸਿੰਘ ਹਰਨਾਮ ਪੁਰਾ, ਮੀਤ ਪ੍ਰਧਾਨ ਹਰਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਅਜੇ ਪਾਲ ਸਿੰਘ, ਪ੍ਰਿਤਪਾਲ ਸਿੰਘ ਲਾਲੀ, ਵਿੱਕੀ ਵਡੇਰਾ ਸਮਰਾਲਾ ,ਗੁਰਵਿੰਦਰ ਸਿੰਘ ਭੱਟੀ ਖੰਨਾ, ਦਵਿੰਦਰ ਸਿੰਘ ਪਾਵਾ, ਕਾਕਾ ਗੁਰੂਗੜ, ਧਰਮਜੀਤ ਸਿੰਘ ਢੀੜਸਾ, ਗੁਰਦੀਪ ਸਿੰਘ ਹਰਨਾਮਪੁਰਾ, ਸਰਬਜੀਤ ਸਿੰਘ, ਬੂਟਾ ਸਿੰਘ ਚਾਪੜਾ, ਜਤਿੰਦਰ ਸਿੰਘ ਜੀਤੂ, ਬਿੱਲਾ, ਯੰਗ ਸਿੰਘ, ਮਿੱਠੂ, ਸਿਕੰਦਰ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਗੋਪੀ, ਇੰਦਰਜੀਤ ਸਿੰਘ, ਬਿੱਕਰ ਸਿੰਘ, ਯਾਦੂ, ਵਜ਼ੀਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।