01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੈਰਾਗੌਨ ਸਕੂਲ ਨੰਗਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਹਰਸਿਮਰਨ ਕੌਰ ਅਤੇ ਏਕਜੋਤ ਸਿੰਘ ਦੀ ਸਟੇਟ ਪੱਧਰੀ ਕਰਾਟੇ ਮੁਕਾਬਲਿਆਂ ਲਈ ਚੋਣ

ਡੇਹਲੋਂ, 31 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੀ. ਏ.

ਅਜੀਤ ਡੈਸਕ 01-09-2026
ਡੇਹਲੋਂ, 31 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਪੀ. ਏ. ਯੂ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਦੌਰਾਨ ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਲੜਕੀਆਂ ਦੇ ਅੰਡਰ-19 ਸਾਲ ਵਰਗ ਵਿਚ ਹਰਸਿਮਰਨ ਕੌਰ 12ਵੀਂ ਜਮਾਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਅੰਡਰ-17 ਸਾਲ ਵਰਗ ਵਿਚ ਵਲਿਕਾ ਸੂਦ 8ਵੀਂ ਜਮਾਤ ਨੇ ਚਾਂਦੀ ਦਾ ਤਗਮਾ ਅਤੇ ਅਸ਼ਵੀਨ 9ਵੀਂ ਜਮਾਤ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ -14 ਸਾਲ ਵਰਗ ਵਿਚ ਸੰਦੀਪ 6ਵੀਂ ਜਮਾਤ ਨੇ ਕਾਂਸੀ ਦਾ ਤਗਮਾ ਜਿੱਤਿਆ। ਲੜਕਿਆਂ ਦੇ ਮੁਕਾਬਲਿਆਂ ਵਿਚ ਅੰਡਰ-19 ਸਾਲ ਵਰਗ ਦੇ ਏਕਜੋਤ ਸਿੰਘ 12ਵੀਂ ਜਮਾਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਅੰਡਰ-14 ਸਾਲ ਵਰਗ ਵਿਚ ਰੇਹਾਨ 8ਵੀਂ ਜਮਾਤ ਅਤੇ ਇਸ਼ਵੀਰ 8ਵੀਂ ਜਮਾਤ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਹਾਸਿਲ ਕੀਤੇ। ਸਕੂਲ ਦੇ ਖਿਡਾਰੀ ਹਰਸਿਮਰਨ ਕੌਰ ਅਤੇ ਏਕਜੋਤ ਸਿੰਘ ਦੀ ਸਟੇਟ ਪੱਧਰੀ ਕਰਾਟੇ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਸਕੂਲ ਸੰਸਥਾ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੋਫਤ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਜੋਸ਼ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਭਰੋਸਾ ਪ੍ਰਗਟਾਇਆ ਕਿ ਪੈਰਾਗੌਨਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਹੋਣਹਾਰ ਖਿਡਾਰੀ ਸਟੇਟ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਅੱਜ ਸਾਹਨੇਵਾਲ ਪੁੱਜਣ ’ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਪ੍ਰਧਾਨ ਹਰਾ ਅਗਲੀ ਖ਼ਬਰ ਅੱਜ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੇ ਕਾਫ਼ਲੇ ਦੇ ਰੂਪ ’ਚ ਕਿਸਾਨ ਤੇ ਮਜ਼ਦੂਰ ਚੰਡੀਗੜ੍ਹ ਧਰਨੇ ਲਈ ਹੋਣਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।