02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਾਹਨੇਵਾਲ ਵਾਰਡ ਨੰ. 5 ’ਚ ਸੀਵਰੇਜ ਦੀ ਸਫਾਈ ਕਰਵਾਉਣ ਦਾ ਕੰਮ ਹੋਇਆ ਸ਼ੁਰੂ-ਕਾਲੀ, ਦੀਨੂੰ

ਸਾਹਨੇਵਾਲ, 1 ਸਤੰਬਰ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ ਅਧੀਨ ਆਉਂਦੇ ਵਾਰਡ ਨੰ. 5 ਦੇ ਇੱਕ ਮੁਹੱਲੇ ਦੇ ਵਸਨੀਕਾਂ ਨੂੰ ਪਿਛਲੇ ਲੰਮੇ ਅਰਸੇ ਤੋਂ ਬੰਦ ਪਏ ਸੀਵਰੇਜ ਦੀ ਸਮੱਸਿਆ ਦਾ ਹੱਲ ਅੱਜ ਵਾਰਡ ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਵਲੋਂ ਸੀਵਰੇਜ ਦੀ ਸਫਾਈ ਕਰਵਾਉਣ ਦਾ ਬੀੜਾ ਚੁੱਕਿਆ ਗਿਆ।

ਅਜੀਤ ਡੈਸਕ 02-09-2026
ਸਾਹਨੇਵਾਲ, 1 ਸਤੰਬਰ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ ਅਧੀਨ ਆਉਂਦੇ ਵਾਰਡ ਨੰ.5 ਦੇ ਇੱਕ ਮੁਹੱਲੇ ਦੇ ਵਸਨੀਕਾਂ ਨੂੰ ਪਿਛਲੇ ਲੰਮੇ ਅਰਸੇ ਤੋਂ ਬੰਦ ਪਏ ਸੀਵਰੇਜ ਦੀ ਸਮੱਸਿਆ ਦਾ ਹੱਲ ਅੱਜ ਵਾਰਡ ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਵਲੋਂ ਸੀਵਰੇਜ ਦੀ ਸਫਾਈ ਕਰਵਾਉਣ ਦਾ ਬੀੜਾ ਚੁੱਕਿਆ ਗਿਆ। ਇਸ ਮੌਕੇ ਕਾਲੀ ਤੇ ਦੀਨੂੰ ਨੇ ਦੱਸਿਆ ਕਿ ਸਾਹਨੇਵਾਲ ਕੌਂਸਲ ਦੇ ਵਾਰਡ ਨੰ.5 ਦੇ ਇੱਕ ਮੁਹੱਲੇ ‘ਚ ਸੀਵਰੇਜ ਅੰਦਰ ਭਾਰੀ ਮਾਤਰਾ ਵਿਚ ਗੰਦਾ ਪਾਣੀ ਜਮਾਂ ਹੋ ਗਿਆ ਸੀ, ਜਿਸ ਕਾਰਨ ਲੋਕਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਅੱਜ ਸੀਵਰੇਜ ਦੀ ਸਫਾਈ ਦਾ ਕੰਮ ਜ਼ੰਗੀ ਪੱਧਰ ‘ਤੇ ਸ਼ੁਰੂ ਕਰਵਾ ਕੇ ਲੋਕਾਂ ਨੂੰ ਨਿੱਤ ਦੀ ਆ ਰਹੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਈ ਗਈ। ਉਨ੍ਹਾਂ ਲੋਕਾਂ ਨੂੰ ਇਹ ਵੀ ਕਿਹਾ ਕਿ ਅਗਰ ਤੁਹਾਨੂੰ ਹੋਰ ਵੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਸੀਂ ਆਪਣੀ ਸਮੱਸਿਆ ਸਾਨੂੰ ਦੱਸੋ ਤੇ ਅਸੀਂ ਤੁਹਾਡੀ ਸਮੱਸਿਆ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਨ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੀਵਰੇਜ ਦੇ ਅੰਦਰ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਕੂੜਾ ਕਰਕਟ ਨਾ ਸੁੱਟਿਆ ਜਾਵੇ ਤਾਂ ਜੋ ਸੀਵਰੇਜ ਦੇ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਹੋ ਸਕੇ। ਇਸ ਮੌਕੇ ਮਨਦੀਪ ਪੁਰੀ, ਲਖਵਿੰਦਰ ਲੱਖਾ, ਸੋਨੂੰ ਪਾਠਕ, ਸੋਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਤਿ ਸਮਾਗਮ ਦੌਰਾਨ ਭਾਈ ਮਾਨ ਸਿੰਘ ਨੇ ਚਲਾਇਆ ਕਥਾ ਪ੍ਰਵਾਹ ਅਗਲੀ ਖ਼ਬਰ ਪਿੰਡ ਨਾਰਾਇਣਗੜ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।