02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅੱਜ ਮਾਛੀਵਾੜਾ ਸਾਹਿਬ ਪੁੱਜੇਗਾ ਮੀਰੀ ਪੀਰੀ ਖ਼ਾਲਸਾ ਮਾਰਚ

ਮਾਛੀਵਾੜਾ ਸਾਹਿਬ, 1 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਚੱਲਿਆ ਮੀਰੀ ਪੀਰੀ ਖਾਲਸਾ ਮਾਰਚ ਅੱਜ 2 ਸਤੰਬਰ ਨੂੰ ਇਤਿਹਾਸਕ ਸ਼ਹਿਰ ਮਾਛੀਵਾੜਾ ਸਾਹਿਬ ਵਿਖੇ ਪੁੱਜੇਗਾ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਇਹ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਹੈ ਜੋ ਕਿ 2 ਸਤੰਬਰ ਨੂੰ ਦੁਪਹਿਰ 1 ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜ ਰਿਹਾ ਹੈ।

ਅਜੀਤ ਡੈਸਕ 02-09-2026
ਮਾਛੀਵਾੜਾ ਸਾਹਿਬ, 1 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਚੱਲਿਆ ਮੀਰੀ ਪੀਰੀ ਖਾਲਸਾ ਮਾਰਚ ਅੱਜ 2 ਸਤੰਬਰ ਨੂੰ ਇਤਿਹਾਸਕ ਸ਼ਹਿਰ ਮਾਛੀਵਾੜਾ ਸਾਹਿਬ ਵਿਖੇ ਪੁੱਜੇਗਾ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਇਹ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਹੈ ਜੋ ਕਿ 2 ਸਤੰਬਰ ਨੂੰ ਦੁਪਹਿਰ 1 ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਖਾਲਸਾ ਮਾਰਚ ਵਿਚ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਸ਼ਾਮਲ ਹਨ ਜੋ ਕਿ ਮਾਛੀਵਾੜਾ ਪੁੱਜਣ ’ਤੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੀਆਂ। ਉਨ੍ਹਾਂ ਦੱਸਿਆ ਕਿ ਇਸ ਖਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੈਨੇਜਰ ਮੰਗਲੀ ਨੇ ਦੱਸਿਆ ਕਿ ਆੜ੍ਹਤੀ ਐਸੋਸ਼ੀਏਸ਼ਨ, ਸ਼ੈਲਰ ਐਸੋਸ਼ੀਏਸ਼ਨ, ਨਗਰ ਕੌਂਸਲ ਤੋਂ ਇਲਾਵਾ ਹੋਰ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਿਜਲੀ ਦੇ ਸਤਾਏ ਕਿਸਾਨਾਂ ਨੇ ਪਾਇਲ ਗਰਿੱਡ ’ਚ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਗਰਾਉਂ ਦੇ ਨੌਜਵਾਨ ਲੇਖਕ ਗੁਰਵੀਰ ਹੰਸਰਾ ਦੀ ਪਲੇਠੀ ਪੁਸਤਕ ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।