ਪਿੰਡ ਜਸਪਾਲੋਂ ਦੀ ਸੰਗਤ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਸਨਮਾਨ
ਬੀਜਾ, 2 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੇ ਦੂਜੇ ਪੜਾਅ ਲਈ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਪਿੰਡ ਜਸਪਾਲੋ ਵਿਖੇ ਪਹੁੰਚਣ ’ਤੇ ਸਮੂਹ ਸਿੱਖ ਸੰਗਤਾਂ ਵੱਲੋਂ ਫੁੱਲਾਂ ਵਾਲੀ ਪਾਲਕੀ ਵਿੱਚ ਸ਼ੁਸੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਉਪਰੰਤ ਸਰਬੰਸਦਾਨੀ, ਦਸਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਪੰਜ ਪਿਆਰਿਆਂ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
ਡ
ਡੀ. ਪੀ. ਐੱਸ. ਕੈਂਪਸ ਦੀ ਵਿੱਦਿਅਕ ਯਾਤਰਾ ਕਰਨ ਸਮੇਂ ਬੱਚੇ ਆਪਣੇ ਮਾਪਿਆਂ ਨਾਲ। ਤਸਵੀਰ : ਸੋਨੀ ਗਿੱਲ
03-09-2026
ਬੀਜਾ, 2 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੇ ਦੂਜੇ ਪੜਾਅ ਲਈ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਪਿੰਡ ਜਸਪਾਲੋ ਵਿਖੇ ਪਹੁੰਚਣ ’ਤੇ ਸਮੂਹ ਸਿੱਖ ਸੰਗਤਾਂ ਵੱਲੋਂ ਫੁੱਲਾਂ ਵਾਲੀ ਪਾਲਕੀ ਵਿੱਚ ਸ਼ੁਸੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਉਪਰੰਤ ਸਰਬੰਸਦਾਨੀ, ਦਸਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਪੰਜ ਪਿਆਰਿਆਂ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਵਿਸ਼ੇਸ਼ ਤੌਰ ’ਤੇ ਚੱਲ ਰਹੇ ਸਿੱਖਾਂ ਦੀ ਸਰਮੌਰ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਨੂੰ ਸਮੂਹ ਸੰਗਤਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ। ਸ੍ਰੀ ਗੁਰੂ ਮਹਾਰਾਜ ਜੀ ਦੇ ਸਤਿਕਾਰ ਲਈ ਸੰਗਤਾਂ ਵੱਲੋਂ ਥਾਂ ਥਾਂ ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ। ਇਸ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਵਿਸ਼ੇਸ਼ ਤੌਰ ’ਤੇ ਅਡੀਸ਼ਨਲ ਸਕੱਤਰ ਭਗਵੰਤ ਸਿੰਘ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਖੱਟੜਾ, ਅਡੀਸ਼ਨਲ ਸਕੱਤਰ ਭਗਵੰਤ ਸਿੰਘ ਧੰਗੇੜਾ, ਅਕਾਲੀ ਨੇਤਾ ਨਵਤੇਜ ਸਿੰਘ ਖੱਟੜਾ, ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਹਰਜਤਿੰਦਰ ਸਿੰਘ ਬਾਜਵਾ, ਮੈਨੇਜਰ ਕੇਹਰ ਸਿੰਘ ਮਗਰ, ਕਥਾ ਵਾਚਕ ਗਿਆਨੀ ਸਤਨਾਮ ਸਿੰਘ ਖਾਲਸਾ, ਅਕਾਲੀ ਦਲ ਦੇ ਸੀਨੀਅਰ ਨੇਤਾ ਰਜਿੰਦਰ ਸਿੰਘ ਕੋਟ ਪਨੈਚ, ਸਰਕਲ ਜਥੇਦਾਰ ਜਗਦੀਸ਼ ਸਿੰਘ ਦੀਸ਼ਾ ਆੜ੍ਹਤੀਆਂ, ਅਮਰਿੰਦਰ ਸਿੰਘ ਮਾਂਗਟ, ਸਰਕਲ ਪ੍ਰਧਾਨ ਜਸ਼ਨਦੀਪ ਸਿੰਘ ਗਿੱਲ ਜਟਾਣਾ ਆ ਦਿ ਸਮੇਤ ਸ਼ਾਮਿਲ ਸਨ। ਇਸ ਮੌਕੇ ਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਜਸਪਾਲੋਂ, ਗੁਰਦਾਸ ਸਿੰਘ ਲੱਖੀ ਗੁਰਮ, ਗੁਰਿੰਦਰਪਾਲ ਸਿੰਘ, ਜਗਜੀਤ ਸਿੰਘ, ਸੁਖਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਸੁਰਿੰਦਰਪਾਲ ਸਿੰਘ, ਨੇਤਰ ਸਿੰਘ, ਸੁਖਜੀਤ ਸਿੰਘ, ਸੋਨੀ ਜਸਪਾਲੋਂ,ਸਾਜੂ ਸਿੰਘ, ਸਤਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਮਨਜੋਤ ਸਿੰਘ, ਦਲਜੀਤ ਸਿੰਘ, ਕਰਨੀ ਜਸਪਾਲੋ, ਬਬਲਾ ਗੁਰਮ, ਨੰਨੂ ਗੁਰਮ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।