04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖੰਨਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਾਰਾ ਮਾਹੌਲ ਭਗਤੀਮਈ ਅਤੇ ਰੰਗਾਰੰਗ ਬਣਿਆ ਰਿਹਾ।

ਅਜੀਤ ਡੈਸਕ 04-09-2026
ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਾਰਾ ਮਾਹੌਲ ਭਗਤੀਮਈ ਅਤੇ ਰੰਗਾਰੰਗ ਬਣਿਆ ਰਿਹਾ। ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ’ਤੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀ ਰਾਧਾ ਅਤੇ ਕ੍ਰਿਸ਼ਨ ਦੇ ਸੁੰਦਰ ਰੂਪ ਵਿੱਚ ਸਜ ਕੇ ਸਕੂਲ ਪਹੁੰਚੇ। ਬੱਚਿਆਂ ਨੇ ਰਵਾਇਤੀ ਪਹਿਰਾਵੇ ਪਹਿਨ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਸੁੰਦਰ ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਬੱਚਿਆਂ ਨੇ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਗੱਲਾਂ ਨੂੰ ਬੜੇ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੌਰਾਨ ਲੱਡੂ ਬਾਲ ਗੋਪਾਲ ਦੀ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਭੋਗ ਲਗਾਇਆ ਗਿਆ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੂਜਾ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸੱਚਾਈ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਹਮੇਸ਼ਾ ਸੱਚ ਦਾ ਸਾਥ ਦੇਣ, ਬੁਰਾਈ ਦੇ ਵਿਰੁੱਧ ਖੜ੍ਹੇ ਹੋਣ ਅਤੇ ਆਪਣੇ ਫਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੁਸ਼ੀ ਸਾਂਝੀ ਕੀਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਵਿਚ ਸਮਰਾਲਾ ਹਲਕਾ ਤੋਂ 5 ਮੈਂਬਰਾਂ ਦੀ ਚੋਣ ਹਲਕਾ ਸਮਰਾਲਾ ਨੂੰ ਮਿਲ ਰਹੀਆਂ ਵੱਡੀਆ... ਅਗਲੀ ਖ਼ਬਰ ਜਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਲਾਲਾ ਸਰਕਾਰੂ ਮੱਲ ਸਕੂਲ ਦਾ ਦਬਦਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।