ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਵਿਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ – ਮੈਨੇਜਰ ਗੁਰਜੀਤ ਸਿੰਘ, ਭਾਈ ਹਰਪ੍ਰੀਤ ਸਿੰਘ
ਰਾੜਾ ਸਾਹਿਬ, 3 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਮੀਰੀ ਪੀਰੀ ਦੇ ਮਾਲਕ 6ਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਦੇ ਮੈਨੇਜਰ ਭਾਈ ਗੁਰਜੀਤ ਸਿੰਘ ਰਾਜੇਵਾਲ ਅਤੇ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਪਿੰਡ ਘੁਡਾਣੀ ਕਲਾਂ ਆਮਦ ’ਤੇ ਸਵਾਗਤ ਲਈ ਸਾਮਿਲ ਹੋਈਆਂ ਸਮੂਹ ਸੰਗਤਾਂ ਦਾ ਕੋਟਿਨ-ਕੋਟਿ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਜਿੱਥੇ ਬਹੁਤ ਹੀ ਉਤਸ਼ਾਹ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰੂ ਸਾਹਿਬਾਨ ਜੀ ਦੇ ਸਾਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ।
ਅਜੀਤ ਡੈਸਕ
04-09-2026