04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਦੋਰਾਹਾ, 3 ਸਤੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵਧ-ਚੜੵ ਕੇ ਹਿੱਸਾ ਲਿਆ।

ਅਜੀਤ ਡੈਸਕ 04-09-2026
ਦੋਰਾਹਾ, 3 ਸਤੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵਧ-ਚੜੵ ਕੇ ਹਿੱਸਾ ਲਿਆ। ਸਕੂਲ ਦੇ ਛੋਟੇ ਛੋਟੇ ਬੱਚਿਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਬਹੁਤ ਹੀ ਖੂਬਸੂਰਤ ਝਾਕੀਆਂ ਪੇਸ਼ ਕੀਤੀਆਂ ਗਈਆਂ। ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਗੀਤਾਂ ਉੱਤੇ ਨਾਚ ਪੇਸ਼ ਕੀਤਾ। ਜੂਨੀਅਰ ਵਿੰਗ ਦੁਆਰਾ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਬਾਲ ਲੀਲਾ, ਜੇਲ੍ਹ ਤੋਂ ਗੋਕਲ ਦੀ ਯਾਤਰਾ, ਦਹੀਂ ਹਾਂਡੀ, ਮੱਖਣ ਚੋਰੀ, ਰਾਸ ਲੀਲ੍ਹਾ, ਰਾਧਾ ਕ੍ਰਿਸ਼ਨ ਝੂਲਾ, ਪਨਘਟ ਆਦਿ ਝਾਕੀਆਂ ਪੇਸ਼ ਕੀਤੀਆਂ ਗਈਆਂ। ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਡਾਇਰੈਕਟਰ ਰੂਪਿੰਦਰ ਕੌਰ ਬਰਾੜ ਅਤੇ ਸਕੂਲ ਪ੍ਰਿੰਸੀਪਲ ਡਾ. ਡੀ.ਪੀ ਠਾਕੁਰ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ, ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਅੰਡਰ-14 ਸੈਪਕ ਟਾਕਰਾ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮ... ਅਗਲੀ ਖ਼ਬਰ ਆਮਦਨ ਕਰ ਵਿਭਾਗ ਅਧਿਕਾਰੀ ਵਲੋਂ ਜਗਰਾਉਂ ਤੇ ਰਾਏਕੋਟ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।