05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਸੜਕ ਹਾਦਸੇ ’ਚ ਫੌਤ ਹੋਏ ਚੰਡੀਗੜ੍ਹ ਤੋਂ ਅਜੀਤ ਵੈੱਬ ਟੀ.ਵੀ. ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁ. ਦੀ ਬੀਮਾ ਰਾਸ਼ੀ ਦਾ ਚੈੱਕ ਭੇਟ

ਐੱਸ. ਏ.

ਅਜੀਤ ਡੈਸਕ 05-09-2026
ਐੱਸ. ਏ. ਐੱਸ. ਨਗਰ, 4 ਸਤੰਬਰ (ਸਟਾਫ਼ ਰਿਪੋਟਰ)-ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਮੁਹਾਲੀ ਵਿਖੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਚੰਡੀਗੜ੍ਹ ਤੋਂ ਅਜੀਤ ਵੈੱਬ ਟੀ. ਵੀ. ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁ. ਦੀ ਬੀਮਾ ਰਾਸ਼ੀ ਦਾ ਚੈੱਕ ਭੇਟ ਕੀਤਾ। ਇਸ ਦੇ ਚਲਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਸਮਰਾਲਾ ਨੇੜਲੇ ਪਿੰਡ ਸ਼ਮਸਪੁਰ ਵਿਖੇ ਪੱਤਰਕਾਰ ਦਵਿੰਦਰ ਸਿੰਘ ਦੇ ਘਰ ਪੁੱਜੇ, ਜਿਥੇ ਕਿ ਉਨ੍ਹਾਂ ਸਵ. ਦਵਿੰਦਰ ਸਿੰਘ ਦੇ ਮਾਤਾ ਜਸਪਾਲ ਕੌਰ ਅਤੇ ਪਿਤਾ ਬਲਕਾਰ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀ ਗਈ 5 ਲੱਖ ਰੁ. ਦੀ ਬੀਮਾ ਰਾਸ਼ੀ ਦਾ ਚੈੱਕ ਭੇਟ ਕੀਤਾ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੱਤਰਕਾਰ ਦਵਿੰਦਰ ਸਿੰਘ ਦੇ ਭਰ ਜਵਾਨੀ ’ਚ ਇਸ ਸੰਸਾਰ ਤੋਂ ਚਲੇ ਜਾਣ ਨਾਲ ਪਰਿਵਾਰ ਨੂੰ ਬਹੁਤ ਗਹਿਰਾ ਸਦਮਾ ਲੱਗਿਆ ਹੈ ਅਤੇ ਇਸ ਔਖੀ ਘੜੀ ’ਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਹ ਬੀਮਾ ਸਹਾਇਤਾ ਰਾਸ਼ੀ ਦੁਖੀ ਪਰਿਵਾਰ ਨੂੰ ਇਸ ਔਖੇ ਸਮੇਂ ’ਚ ਕੁਝ ਹੱਦ ਤੱਕ ਆਰਥਿਕ ਸਹਾਰਾ ਪ੍ਰਦਾਨ ਕਰੇਗੀ। ਇਸ ਮੌਕੇ ਅਜੀਤ ਉਪ ਦਫ਼ਤਰ ਦੇ ਚੰਡੀਗੜ੍ਹ ਅਤੇ ਮੁਹਾਲੀ ਦੇ ਇੰਚਾਰਜ ਪ੍ਰੋ. ਅਵਤਾਰ ਸਿੰਘ ਨੇ ਸਰਕਾਰ ਵਲੋਂ ਭੇਟ ਕੀਤੀ ਗਈ ਇਸ ਬੀਮਾ ਰਾਸ਼ੀ ਲਈ ਉਚੇਚੇ ਤੌਰ ’ਤੇ ਧੰਨਵਾਦ ਪ੍ਰਗਟਾਇਆ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੁਹਾਲੀ ਰਵੀਇੰਦਰ ਸਿੰਘ, ਮੁਹਾਲੀ ਤੋਂ ਪੱਤਰਕਾਰ ਜਸਬੀਰ ਸਿੰਘ ਜੱਸੀ ਅਤੇ ਸਵ. ਦਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮੁਹਾਲੀ ਵਿਖੇ ਤਾਇਨਾਤ ਅਜੀਤ ਵੈੱਬ ਟੀ. ਵੀ. ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਦੀ ਇਸ ਸਾਲ ਫਰਵਰੀ ਮਹੀਨੇ ’ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਪੰਜਾਬ ਸਰਕਾਰ ਵਲੋਂ ਪੱਤਰਕਾਰ ਭਲਾਈ ਅਤੇ ਬੀਮਾ ਯੋਜਨਾ ਤਹਿਤ ਉਨ੍ਹਾਂ ਦੇ ਪਰਿਵਾਰ ਨੂੰ 5 ਲੱਖ ਰੁ. ਦੀ ਬੀਮਾ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ।
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਖੀਰ ਦਾ ਲੰਗਰ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਦੇ ਹਰ ਮਸਲੇ ਦਾ ਹੱਲ ਕੀਤਾ ਜਾਵੇਗਾ-ਸੰਦੀਪ ਸਿੰਘ ਰੁਪਾਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।