06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੈਂਬਰਿਜ਼ ਸਕੂਲ ਮਲੌਦ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ

ਮਲੌਦ, 5 ਸਤੰਬਰ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਸਕੂਲ ਚੋਮੋਂ ਮਲੌਦ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ।

ਅਜੀਤ ਡੈਸਕ 06-09-2026
ਮਲੌਦ, 5 ਸਤੰਬਰ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਸਕੂਲ ਚੋਮੋਂ ਮਲੌਦ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਬੱਚਿਆਂ ਵਲੋਂ ਭਜਨ, ਡਾਂਸ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਮੋਦਗਿੱਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਧਿਆਪਕ ਰਣਜੀਤ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਵੈਸ਼ਨਵੀ, ਰਮਨਦੀਪ ਕੌਰ, ਚਮਨਦੀਪ ਕੌਰ, ਕਿਰਨਜੀਤ ਕੌਰ, ਨਰਗਿਸ, ਕਮਲਪ੍ਰੀਤ ਕੌਰ, ਰਾਣੋ ਕੌਰ, ਹਰਮਨਜੋਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਮੁਫ਼ਤ ਦੀਆਂ ਰਿਓੜੀਆਂ ਵੰਡਣ ਕਾਰਨ ਪੰਜਾਬ ਦੀ ਆਰਥਿਕਤਾ ਨਿਘਾਰ ਵੱਲ ਇਲਜ਼ਾਮ ਮੁਲਾਜ਼ਮਾਂ ਦੀਆਂ... ਅਗਲੀ ਖ਼ਬਰ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਦਿੱਤਾ ਜਾਣ ਵਾਲਾ ਧਰਨਾ ਸਰਕਾਰ ਨੂੰ ਹਿਲਾ ਕੇ ਰੱਖ ਦੇ ਦੇਵੇਗਾ- ਗਿੱਲ ਬੇਰ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।