07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਈਸ਼ਰ ਸਿੰਘ ਨਾਨਕਸਰ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਸਿੱਖਿਆ ਦੇ ਖੇਤਰ ’ਚ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਇਕ ਸਮਰਪਿਤ ਅਧਿਆਪਕ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਰੱਖਦਾ ਹੈ-ਪਿ੍ੰ: ਪਲਵਿੰਦਰ ਸਿੰਘ ਚੀਮਾ

ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-‘ਅਧਿਆਪਕ ਦਿਵਸ’ ਨੂੰ ਸਮਰਪਿਤ ਬਾਬਾ ਗੁਰਜੀਤ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ‘ਬਾਬਾ ਈਸ਼ਰ ਸਿੰਘ ਨਾਨਕਸਰ ਚੈਰੀਟੇਬਲ ਐਜੂਕੇਸ਼ਨ ਟਰੱਸਟ’ ਵਲੋਂ ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੁਧਿਆਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਮਨੋਰਥ ਅਧਿਆਪਕਾਂ ਦੀਆਂ ਸ਼ਲਾਘਾਯੋਗ ਸੇਵਾਵਾਂ, ਸਮਰਪਣ ਭਾਵਨਾ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕਰਨਾ ਸੀ।

ਅਜੀਤ ਡੈਸਕ 07-09-2026
ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-‘ਅਧਿਆਪਕ ਦਿਵਸ’ ਨੂੰ ਸਮਰਪਿਤ ਬਾਬਾ ਗੁਰਜੀਤ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ‘ਬਾਬਾ ਈਸ਼ਰ ਸਿੰਘ ਨਾਨਕਸਰ ਚੈਰੀਟੇਬਲ ਐਜੂਕੇਸ਼ਨ ਟਰੱਸਟ’ ਵਲੋਂ ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੁਧਿਆਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਮਨੋਰਥ ਅਧਿਆਪਕਾਂ ਦੀਆਂ ਸ਼ਲਾਘਾਯੋਗ ਸੇਵਾਵਾਂ, ਸਮਰਪਣ ਭਾਵਨਾ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕਰਨਾ ਸੀ। ਸਮਾਗਮ ਦੌਰਾਨ ਵਿੱਦਿਅਕ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਚੁਣੇ ਗਏ ਅਧਿਆਪਕਾਂ ਨੂੰ ‘ਬੈਸਟ ਟੀਚਰ ਐਵਾਰਡ’ ਨਾਲ ਨਿਵਾਜਿਆ ਗਿਆ। ਇਸ ਮਾਣਮੱਤੇ ਸਨਮਾਨ ਲਈ ਟਰੱਸਟ ਅਧੀਨ ਚੱਲਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਦੀ ਚੋਣ ਕੀਤੀ ਗਈ। ਜਿਸ ਵਿਚ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ (ਰਾਏਕੋਟ) ਤੋਂ ਮਿਸਿਜ਼ ਹਰਜੀਤ ਕੌਰ (ਪੀ.ਜੀ.ਟੀ-ਬੌਟਨੀ), ਮਿਸਿਜ਼ ਮਨਦੀਪ ਕੌਰ ਬੁੱਟਰ (ਡੀ.ਪੀ.ਈ. ਟੀਚਰ), ਮਿਸ ਹਸੀਨਾ ਬੀਬੀ (ਕਿੰਡਰਗਾਰਟਨ ਵਿੰਗ ਟੀਚਰ), ਮਿਸ ਨਵਪ੍ਰੀਤ ਕੌਰ ਧਾਲੀਵਾਲ (ਸਾਇੰਸ ਟੀਚਰ) ਅਤੇ ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੁਧਿਆਣਾ ਤੋਂ ਮਿਸ ਸ਼ਸ਼ੀ ਬੇਰੀ, ਮਿਸ ਸੋਭਾ, ਮਿਸ ਅਜਿੰਦਰ ਕੌਰ ਨੂੰ ਚੁਣਿਆ ਗਿਆ ਅਤੇ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਨਮਾਨ ਅਧਿਆਪਕਾਂ ਦੀ ਅਣਥੱਕ ਮਿਹਨਤ, ਵਿਸ਼ੇ ਪ੍ਰਤੀ ਡੂੰਘੀ ਮੁਹਾਰਤ, ਰਚਨਾਤਮਕ ਪੜ੍ਹਾਈ ਦੇ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਨੂੰ ਮੁੱਖ ਰੱਖ ਕੇ ਦਿੱਤਾ ਗਿਆ ਹੈ। ਪ੍ਰਬੰਧਕਾਂ ਨੇ ਅਧਿਆਪਕਾਂ ਵਲੋਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਖੇਡ ਭਾਵਨਾ, ਵਿਗਿਆਨਕ ਸੋਚ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਪਲਵਿੰਦਰ ਸਿੰਘ ਚੀਮਾ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਕ ਸਮਰਪਿਤ ਅਧਿਆਪਕ ਸਿਰਫ਼ ਪਾਠ ਪੁਸਤਕਾਂ ਤੱਕ ਸੀਮਿਤ ਨਹੀਂ ਰਹਿੰਦਾ, ਸਗੋਂ ਉਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਰੱਖਦਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਨਮਾਨ ਸਮੂਹ ਅਧਿਆਪਕਾਂ ਨੂੰ ਹੋਰ ਵੀ ਉਤਸ਼ਾਹ, ਲਗਨ ਅਤੇ ਸਮਰਪਣ ਨਾਲ ਸਿੱਖਿਆ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਸਮਾਗਮ ਦੇ ਅਖ਼ੀਰ ਵਿਚ ਸਮੁੱਚੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਲੁਧਿਆਣਾ ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ, ਕੋਆਰਡੀਨੇਟਰ ਜਸਵੀਰ ਕੌਰ, ਕੋਆਰਡੀਨੇਟਰ ਕੋਮਲ ਸ਼ਰਮਾ ਸਮੇਤ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਮੌਕੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਲਗਾਇਆ ਲੰਗਰ ਅਗਲੀ ਖ਼ਬਰ ਪਿੰਡ ਹਰਬੰਸਪੁਰ ਦੇ ਲੋਕਾਂ ਵਲੋਂ ਪਿੰਡ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਦਾ ਮੋਰਚਾ ਸਾਂਭਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।