ਬਘੇਲ ਮਾਮਲੇ ’ਚ ਕਾਂਗਰਸ ਲੀਡਰਸ਼ਿਪ ਦਾ ਫ਼ੈਸਲਾ ਦੇਰੀ ਨਾਲ, ਪਰ ਪਾਇਲਟ ਦੀ ਵਾਗਡੋਰ ਸੁਨਹਿਰੀ ਸਵੇਰ-ਪ੍ਰਿਥੀਪੁਰ
ਮਾਛੀਵਾੜਾ ਸਾਹਿਬ, 7 ਸਤੰਬਰ (ਮਨੋਜ ਕੁਮਾਰ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਗਜੀਤ ਸਿੰਘ ਪ੍ਰਿਥੀਪਰ ਨੇ ਜਿੱਥੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਬਣਾਉਣ ਤੇ ਪਾਰਟੀ ਲਈ ਸੁਨਹਿਰੀ ਸਵੇਰ ਦੱਸਿਆ ਹੈ, ਉੱਥੇ ਨਾਲ ਹੀ ਉਨ੍ਹਾਂ ਭੁਪੇਸ਼ ਬਘੇਲ ਨੂੰ ਲਾਂਭੇ ਕਰਨ ਦਾ ਫ਼ੈਸਲਾ ਦੇਰੀ ਨਾਲ ਹੋਣਾ ਦੱਸਦਿਆਂ ਇਸ ਮਾਮਲੇ ਵਿਚ ਕਾਂਗਰਸ ਹਾਈਕਮਾਂਡ ਨੂੰ ਇਹ ਫ਼ੈਸਲਾ ਬਹੁਤ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਭਾਵੇਂ ਅੱਜ ਪਾਰਟੀ ਦੇ ਕੁੱਝ ਆਗੂਆਂ ਦੇ ਆਪਸੀ ਵਿਚਾਰਕ ਮਤਭੇਦ ਪਾਰਟੀ ਲਈ ਸਿਰਦਰਦੀ ਬਣੇ ਹੋਏ ਹਨ।
ਮਾਛੀਵਾੜਾ ਸਾਹਿਬ, 7 ਸਤੰਬਰ (ਮਨੋਜ ਕੁਮਾਰ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਗਜੀਤ ਸਿੰਘ ਪ੍ਰਿਥੀਪਰ ਨੇ ਜਿੱਥੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਬਣਾਉਣ ਤੇ ਪਾਰਟੀ ਲਈ ਸੁਨਹਿਰੀ ਸਵੇਰ ਦੱਸਿਆ ਹੈ, ਉੱਥੇ ਨਾਲ ਹੀ ਉਨ੍ਹਾਂ ਭੁਪੇਸ਼ ਬਘੇਲ ਨੂੰ ਲਾਂਭੇ ਕਰਨ ਦਾ ਫ਼ੈਸਲਾ ਦੇਰੀ ਨਾਲ ਹੋਣਾ ਦੱਸਦਿਆਂ ਇਸ ਮਾਮਲੇ ਵਿਚ ਕਾਂਗਰਸ ਹਾਈਕਮਾਂਡ ਨੂੰ ਇਹ ਫ਼ੈਸਲਾ ਬਹੁਤ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਭਾਵੇਂ ਅੱਜ ਪਾਰਟੀ ਦੇ ਕੁੱਝ ਆਗੂਆਂ ਦੇ ਆਪਸੀ ਵਿਚਾਰਕ ਮਤਭੇਦ ਪਾਰਟੀ ਲਈ ਸਿਰਦਰਦੀ ਬਣੇ ਹੋਏ ਹਨ। ਪਰ ਫਿਰ ਵੀ ਲੋਕਾਂ ਦੀ ਪਹਿਲੀ ਪਸੰਦ ਕਾਂਗਰਸ ਪਾਰਟੀ ਹੀ ਸੁਣਾਈ ਦੇ ਰਹੀ ਹੈ ਕਿਉਂ ਕਿ ਸੂਬੇ ਦੀ ਸੱਤਾਧਾਰੀ ਪਾਰਟੀ ਨੇ ਜਵਾਨੀ ਰੋਲ ਕੇ ਰੱਖ ਦਿੱਤੀ ਹੈ। ਹਰ ਪਾਸੇ ਚਿੱਟੇ ਦੀ ਦਲਦਲ ਲੋਕਾਂ ਦੇ ਹੱਸਦੇ ਵੱਸਦੇ ਘਰਾਂ ਨੂੰ ਵੀਰਾਨ ਕਰ ਰਹੀ ਹੈ। ਸੂਬੇ ਵਿਚ ਬੇਰੁਜ਼ਗਾਰੀ ਵਿਚ ਵਾਧਾ ਹੋਇਆ ਹੈ ਤੇ ਸਰਕਾਰ ਦੇ ਲੀਡਰਾਂ ਕੋਲ ਸਿਰਫ਼ ਤੇ ਸਿਰਫ਼ ਝੂਠੇ ਅੰਕੜੇ ਪੇਸ਼ ਕਰਨ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ।