09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਯੂਥ ਵਿੰਗ ਦੇ ਕੌਮੀ ਕਾਰਜਕਾਰੀ ਪ੍ਰਧਾਨ ਮਾਂਗਟ ਨੇ ਪਾਰਟੀ ਪ੍ਰਧਾਨ ਬਾਦਲ ਨਾਲ ਕੀਤੀ ਮੁਲਾਕਾਤ

ਮਾਛੀਵਾੜਾ ਸਾਹਿਬ, 8 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨਵ-ਨਿਯੁਕਤ ਕੌਮੀ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਸਿਆਸੀ ਅਤੇ ਸੰਗਠਨਾਤਮਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਇਆ।

ਅਜੀਤ ਡੈਸਕ 09-09-2026
ਮਾਛੀਵਾੜਾ ਸਾਹਿਬ, 8 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨਵ-ਨਿਯੁਕਤ ਕੌਮੀ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਸਿਆਸੀ ਅਤੇ ਸੰਗਠਨਾਤਮਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਉਪਰੰਤ ਹਰਜੋਤ ਸਿੰਘ ਮਾਂਗਟ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਅਕਾਲੀ ਦਲ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਹਰਜੋਤ ਸਿੰਘ ਮਾਂਗਟ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਪਛਾੜਦਿਆਂ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੀ ਸਿਆਸੀ ਸਰਗਰਮੀ ਅਤੇ ਪਾਰਟੀ ਪ੍ਰਤੀ ਮਿਹਨਤ ਨੂੰ ਦੇਖਦਿਆਂ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਯੂਥ ਵਿੰਗ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ। ਮੁਲਾਕਾਤ ਦੌਰਾਨ ਹਰਜੋਤ ਸਿੰਘ ਮਾਂਗਟ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਨੌਜਵਾਨਾਂ ਨੂੰ ਲਾਮਬੰਦ ਕਰਕੇ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਏਗਾ। ਇਸ ਤੋਂ ਇਲਾਵਾ ਹਰਜੋਤ ਸਿੰਘ ਮਾਂਗਟ ਨੇ ਹਲਕਾ ਸਮਰਾਲਾ ਨਾਲ ਸਬੰਧਤ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਵੀ ਪਾਰਟੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦੀਆਂ। ਇਸ ’ਤੇ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿਵਾਇਆ ਕਿ ਸਰਕਾਰ ਬਣਨ ਉਪਰੰਤ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਮਾਂਗਟ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਐੱਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਵਜੋਂ ਕੀਤੀ ਸੀ। ਇਸ ਤੋਂ ਬਾਅਦ ਉਹ ਬਲਾਕ ਸੰਮਤੀ ਮੈਂਬਰ, ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀਆਂ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਹੁਣ ਉਨ੍ਹਾਂ ਨੂੰ ਯੂਥ ਵਿੰਗ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਕੌਮੀ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਮਿਲਣ ’ਤੇ ਹਰਜੋਤ ਸਿੰਘ ਮਾਂਗਟ ਨੇ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਡਾਇਰੈਕਟਰ ਭਲਾਈ ਵਿਭਾਗ਼ ਦਫਤਰ ਦਾ ਘਿਰਾਓ 15 ਨੂੰ- ਲਤਾਲਾ/ਨਬੀਪੁਰ ਅਗਲੀ ਖ਼ਬਰ ਭਾਰਤ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਅਵਧੇਸ਼ ਪਾਂਡੇ ਨੂੰ ਧੋਖਾਧੜੀ ਦੇ ਮਾਮਲੇ ’ਚ ਨਿਪਾਲ ਸਰਹੱਦ ਤੋਂ ਖੰਨਾ ਪੁਲਿਸ ਨੇ ਕੀਤਾ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।