12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕਾਲੇ ਝੰਡੇ ਦਿਖਾਉਣਾ ਲੋਕਤੰਤਰ ਵਿਚ ਗੁਨਾਹ ਨਹੀਂ, ਸਰਕਾਰ ਲੋਕਾਂ ਦੀ ਆਵਾਜ਼ ਸੁਣੇ-ਹੈਪੀ ਗਿੱਲ

ਕੁਹਾੜਾ, 11 ਸਤੰਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਹੈਪੀ ਗਿੱਲ ਨੇ ਪਿਛਲੇ ਦਿਨੀਂ ਸੂਬੇ ਵਿਚ ਵਾਪਰੀਆਂ ਦੋ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਲੋਕਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੋਹਣਜੀਤ ਸਿੰਘ ਸ਼ੇਰੋਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਪੁਲਿਸ ਵਲੋਂ ਕਥਿਤ ਤੌਰ ‘ਤੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ।

ਕਾਂਗਰਸੀ ਆਗੂ ਹੈਪੀ ਗਿੱਲ ਦੀ ਤਸਵੀਰ 12-09-2026
ਕੁਹਾੜਾ, 11 ਸਤੰਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਹੈਪੀ ਗਿੱਲ ਨੇ ਪਿਛਲੇ ਦਿਨੀਂ ਸੂਬੇ ਵਿਚ ਵਾਪਰੀਆਂ ਦੋ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਲੋਕਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੋਹਣਜੀਤ ਸਿੰਘ ਸ਼ੇਰੋਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਪੁਲਿਸ ਵਲੋਂ ਕਥਿਤ ਤੌਰ ‘ਤੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ। ਜਦਕਿ ਦੂਜੇ ਮਾਮਲੇ ਵਿਚ ਗੁਲਜ਼ਾਰ ਸਿੰਘ ਵਲੋਂ ਵੀ ਸਵਾਲ ਪੁੱਛੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਗਈ। ਹੈਪੀ ਗਿੱਲ ਨੇ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਦੀਆਂ ਨੀਤੀਆਂ ਅਤੇ ਕੰਮਕਾਜ ‘ਤੇ ਸਵਾਲ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵਾਂ ਮਾਮਲਿਆਂ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਜਾਂ ਹੋਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਨੇ ਸਾਈਮਨ ਕਮਿਸ਼ਨ ਦੇ ਵਿਰੋਧ ਵਿਚ ਕਾਲੇ ਝੰਡੇ ਦਿਖਾ ਕੇ ‘ਸਾਈਮਨ ਗੋ ਬੈਕ’ ਦਾ ਨਾਅਰਾ ਲਗਾਇਆ ਸੀ ਅਤੇ ਸ਼ਹੀਦ ਭਗਤ ਸਿੰਘ ਨੇ ਵੀ ਅੰਗਰੇਜ਼ ਹਕੂਮਤ ਨੂੰ ਜਗਾਉਣ ਲਈ ਅਸੈਂਬਲੀ ਵਿਚ ਬੰਬ ਸੁੱਟ ਕੇ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਜਿਨ੍ਹਾਂ ਇਤਿਹਾਸਕ ਸੰਘਰਸ਼ਾਂ ਨੂੰ ਅੱਜ ਵੀ ਆਦਰਸ਼ ਮੰਨਿਆ ਜਾਂਦਾ ਹੈ, ਉਨ੍ਹਾਂ ਦੀ ਧਰਤੀ ‘ਤੇ ਜੇਕਰ ਅੱਜ ਕੋਈ ਨਾਗਰਿਕ ਸਰਕਾਰ ਦੇ ਕੰਨ ਖੋਲ੍ਹਣ ਲਈ ਸ਼ਾਂਤਮਈ ਢੰਗ ਨਾਲ ਕਾਲੇ ਝੰਡੇ ਦਿਖਾਉਂਦਾ ਹੈ ਤਾਂ ਉਸ ਨੂੰ ਇਸ ਦਾ ਖ਼ਮਿਆਜ਼ਾ ਕਿਉਂ ਭੁਗਤਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਿੰਡ ਖੱਟੜਾ ਚੁਹਾਰਮ ਵਿਖੇ ਮੇਲਾ ਛਪਾਰ ਰੈਲੀ ਦੀ ਸਫਲਤਾ ਲਈ ਅਕਾਲੀ ਦਲ ਬਾਦਲ ਵਲੋਂ ਇਕੱਤਰਤਾ 26 ਸਤੰਬਰ ਨੂੰ ਹਲਕਾ ਗਿੱਲ... ਅਗਲੀ ਖ਼ਬਰ ਹਰਪਾਲ ਚੀਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਪੁਤਲਾ ਫੂਕ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।