13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਸ਼ੇ ਦਾ ਸੇਵਨ ਕਰਦੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਮਾਛੀਵਾੜਾ ਸਾਹਿਬ/ਕੁਹਾੜਾ, 12 ਸਤੰਬਰ (ਮਨੋਜ ਕੁਮਾਰ/ਸੰਦੀਪ)-ਥਾਣਾ ਕੂੰਮ ਕਲਾਂ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਬੀਤੇ ਕੱਲ ਇਲਾਕੇ ਵਿੱਚ ਗਸ਼ਤ ’ਤੇ ਸਨ।

ਅਜੀਤ ਡੈਸਕ 13-09-2026
ਮਾਛੀਵਾੜਾ ਸਾਹਿਬ/ਕੁਹਾੜਾ, 12 ਸਤੰਬਰ (ਮਨੋਜ ਕੁਮਾਰ/ਸੰਦੀਪ)-ਥਾਣਾ ਕੂੰਮ ਕਲਾਂ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਬੀਤੇ ਕੱਲ ਇਲਾਕੇ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਪਿੰਡ ਕੂੰਮ ਕਲਾਂ ਵਿੱਚ ਪਹੁੰਚੀ ਤਾਂ ਇਕ ਵਿਅਕਤੀ ਉੱਥੇ ਬੈਠਾ ਨਸ਼ੇ ਦਾ ਸੇਵਨ ਕਰਦਾ ਮਿਲਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਇਕ ਲਾਈਟਰ ਬਰਾਮਦ ਹੋਇਆ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਚੌਤਾਂ ਵਜੋਂ ਦੱਸੀ ਹੈ। ਉੱਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਖ਼ਤਰਨਾਕ ਇਲਾਕੇ ਵਿਚ ਲੁਕੀਆਂ 3 ਨਾਬਾਲਗ ਲੜਕੀਆਂ ਪੁਲਿਸ ਨੇ ਲੱਭ ਕੇ ਘਰ ਪਹੁੰਚਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।