14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਧਾਰਮਿਕ ਸਮਾਗਮ

ਰਾਏਕੋਟ, 13 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਬੀਤੀ ਰਾਤ 1 ਵਜੇ ਤੋਂ 2:15 ਵਜੇ ਤੱਕ ਮੂਲ-ਮੰਤਰ, ਗੁਰ-ਮੰਤਰ ਦੇ ਜਾਪ ਕੀਤੇ ਗਏ, ਉਪਰੰਤ ਗੁਰਦੁਆਰਾ ਮੰਜੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ (ਗੁਰਦੁਆਰਾ ਟਾਹਲੀਆਣਾ ਸਾਹਿਬ) ਤੱਕ ਪਾਲਕੀ ਸਾਹਿਬ ਸਜਾਈ ਗਈ।

ਅਜੀਤ ਡੈਸਕ 14-09-2026
ਰਾਏਕੋਟ, 13 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਬੀਤੀ ਰਾਤ 1 ਵਜੇ ਤੋਂ 2:15 ਵਜੇ ਤੱਕ ਮੂਲ-ਮੰਤਰ, ਗੁਰ-ਮੰਤਰ ਦੇ ਜਾਪ ਕੀਤੇ ਗਏ, ਉਪਰੰਤ ਗੁਰਦੁਆਰਾ ਮੰਜੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ (ਗੁਰਦੁਆਰਾ ਟਾਹਲੀਆਣਾ ਸਾਹਿਬ) ਤੱਕ ਪਾਲਕੀ ਸਾਹਿਬ ਸਜਾਈ ਗਈ। ਜਿਸ ਦੌਰਾਨ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਪਾਲਕੀ ਸਾਹਿਬ ਦਾ ਸਤਿਕਾਰ ਕੀਤਾ ਗਿਆ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਿਸ਼ਬਾਜ਼ੀ ਕੀਤੀ ਗਈ। ਜਿਸ ਦੇ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਢਾਡੀ-ਕਵੀਸ਼ਰ ਦਰਬਾਰ ਸਜਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰਨ ਪੁੱਜੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਗੁਰੂਆਂ-ਭਗਤਾਂ ਦੀ ਸ਼ਾਂਝੀ ਬਾਣੀ ਨਾਲ ਕੀਤੀ ਗਈ ਹੈ, ਜਿਸ ਤੋਂ ਸੇਧ ਲੈ ਕੇ ਸਾਨੂੰ ਆਪਣਾ ਮਨੁੱਖਾ ਜੀਵਨ ਸੰਵਾਰਨਾ ਚਾਹੀਦਾ ਹੈ ਕਿਉਂਕਿ ਇਹ ਬਾਣੀ ਮਨੁੱਖ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਇਸ ਲਈ ਸੰਗਤ ਆਪਣੇ ਜੀਵਨ ਨੂੰ ਸਫ਼ਲ ਬਣਾਉਣ ਲਈ ਖੰਡੇ ਬਾਟੇ ਦਾ ਅੰਮ੍ਰਿਤ ਪਾਹੁਲ ਛਕ ਕੇ ਸਿੰਘ ਸਜਣ ਅਤੇ ਗੁਰੂ ਲੜ੍ਹ ਲੱਗਣ। ਇਸ ਮੌਕੇ ਸੰਗਤ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਤਿਆਰ ਕੀਤੇ ਗਏ, ਜੋ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਛਕੇ ਗਏ। ਇਸ ਮੌਕੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਬਾਬਾ ਗੁਰਜੀਤ ਸਿੰਘ, ਬਾਬਾ ਕੇਵਲ ਸਿੰਘ, ਬਾਬਾ ਜਿਉਣ ਸਿੰਘ (ਸਾਰੇ ਕਾਰਸੇਵਾ ਵਾਲੇ ਮਹਾਂਪੁਰਸ਼), ਅਕਾਊਟੈਂਟ ਹਰਪ੍ਰੀਤ ਸਿੰਘ ਘੁੰਮਣ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗੁੱਜਰਵਾਲ, ਸੁਖਵਿੰਦਰ ਸਿੰਘ ਬਰ੍ਹਮੀ, ਗੁਰਦੀਪ ਸਿੰਘ ਐੱਸ.ਕੇ, ਗੁਰਕੀਰਤ ਸਿੰਘ ਐੱਸ.ਕੇ, ਸੇਵਾਦਾਰ ਵਰਿੰਦਰ ਸਿੰਘ, ਰਾਮਦੀਪ ਸਿੰਘ ਅਕਾਲਗੜ੍ਹ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸੀਲਿਟੇਟਰਾਂ ਨਾਲ ਸਰਕਾਰ ਨੇ ਕੀਤਾ ਧੋਖਾ-ਆਗੂ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਪੂਰਾ ਨਾ... ਅਗਲੀ ਖ਼ਬਰ ਸਿੱਧਸਰ ਸਾਹਿਬ ਦੇ ਜੋੜ-ਮੇਲੇ ’ਤੇ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।