17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਹਿੰਦੀ ਦਿਵਸ ਮਨਾਇਆ

ਕੁਹਾੜਾ, 16 ਸਤੰਬਰ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ (ਸਹਿ ਸਿੱਖਿਆ) ਕਾਲਜ ਰਾਮਗੜ੍ਹ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ ਸਾਹਿੱਤਿਕ ਵਿਰਾਸਤ ਅਤੇ ਸਾਡੇ ਜੀਵਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 17-09-2026
ਕੁਹਾੜਾ, 16 ਸਤੰਬਰ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ (ਸਹਿ ਸਿੱਖਿਆ) ਕਾਲਜ ਰਾਮਗੜ੍ਹ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ ਸਾਹਿੱਤਿਕ ਵਿਰਾਸਤ ਅਤੇ ਸਾਡੇ ਜੀਵਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਭਾਸ਼ਣ, ਸੈਮੀਨਾਰ ਅਤੇ ਚਾਰਟ ਮੇਕਿੰਗ ਸਮੇਤ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹਪੂਰਵਕ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਨਾਲ ਸਬੰਧਿਤ ਆਪਣੇ ਵਿਚਾਰਾਂ ਨੂੰ ਭਾਸ਼ਣਾਂ ਅਤੇ ਸੈਮੀਨਾਰ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਰਚਨਾਤਮਿਕ ਚਾਰਟ ਤਿਆਰ ਕਰ ਕੇ ਹਿੰਦੀ ਭਾਸ਼ਾ ਪ੍ਰਤੀ ਆਪਣੀ ਰੁਚੀ ਅਤੇ ਸਿਰਜਣਾਤਮਿਕਤਾ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸ਼ਿਖਾ ਢੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਸ਼ਾ ਸਿਰਫ਼ ਸੰਚਾਰ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਸੰਸਕ੍ਰਿਤੀ, ਸਾਹਿਤ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦਾ ਸਤਿਕਾਰ ਕਰਨ, ਇਸ ਨੂੰ ਸਹੀ ਢੰਗ ਨਾਲ ਸਿੱਖਣ ਅਤੇ ਆਪਣੇ ਰੋਜ਼ਾਨਾ ਜੀਵਨ ਵਿਚ ਇਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜਸਨੂਰ ਜੀਰਖ ਦਾ ਗੋਲਡ ਮੈਡਲ ਜਿੱਤਣ ’ਤੇ ਪਿੰਡ ਗੋਸਲ ਵਿਖੇ ਸਨਮਾਨ ਅਗਲੀ ਖ਼ਬਰ ਪਿੰਡ ਬਾਬਰਪੁਰ ਵਿਖੇ ਮੀਟਿੰਗ ਦੌਰਾਨ ਸ਼ਾਮਿਲ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।