ਸਾਹਨੇਵਾਲ ’ਚ 500 ਡਰੋਨਾਂ ਨੇ ਰਚਿਆ ਅਦਭੁਤ ਨਜ਼ਾਰਾ, ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੀ ਦਿੱਤੀ ਪੇਸ਼ਕਾਰੀ
ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਨਿਵੇਕਲਾ ਉਪਰਾਲਾ-ਕੈਬਨਿਟ ਮੰਤਰੀ ਮੁੰਡੀਆਂ
ਸਾਹਨੇਵਾਲ, 18 ਸਤੰਬਰ (ਹਨੀ ਚਾਠਲੀ)-ਸ਼੍ਰੀ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਸ਼ਾਮ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਾਹਨੇਵਾਲ ਦੇ ਗਰਾਊਂਡ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਡਰੋਨਾਂ ਰਾਹੀਂ ਅਸਮਾਨ ਵਿਚ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ, ਜਿਸ ਨੂੰ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ।
ਸਾਹਨੇਵਾਲ, 18 ਸਤੰਬਰ (ਹਨੀ ਚਾਠਲੀ)-ਸ਼੍ਰੀ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਸ਼ਾਮ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਾਹਨੇਵਾਲ ਦੇ ਗਰਾਊਂਡ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਡਰੋਨਾਂ ਰਾਹੀਂ ਅਸਮਾਨ ਵਿਚ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ, ਜਿਸ ਨੂੰ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁੰਦਰ ਸੁਮੇਲ ਪੇਸ਼ ਕੀਤਾ ਗਿਆ। ਡਰੋਨਾਂ ਦੀ ਮਦਦ ਨਾਲ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਦਰਸਾਇਆ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਗੁਰੂ ਰਵਿਦਾਸ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ, ਜੋ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ, ਸਾਹਨੇਵਾਲ ਦੇ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਦੇ ਜਥੇ ਵਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਬੇਅੰਤ ਸਿੰਘ (ਗੁਰਦੁਆਰਾ ਟਿੱਬੀ ਸਾਹਿਬ) ਬਘੌਰ ਵਾਲਿਆ ਨੇ ਅਧਿਆਤਮਿਕ ਬਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਸਮਾਗਮ ‘ਚ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਗੁਰਸੇਵਕ ਸਿੰਘ ਵਲੋਂ ਨਿਭਾਈ ਗਈ ਇਸ ਮੌਕੇ ਐੱਸ. ਡੀ. ਐੱਮ. ਜਸਲੀਨ ਕੌਰ, ਗੁਰਬਿੰਦਰ ਸਿੰਘ ਏ. ਸੀ. ਪੀ. ਟਰੈਫ਼ਿਕ 2, ਥਾਣਾ ਮੁਖੀ ਦਲਬੀਰ ਸਿੰਘ, ਨਾਇਬ ਤਹਿਸੀਲਦਾਰ ਅਰਾਧਨਾ, ਨਾਇਬ ਤਹਿਸੀਲਦਾਰ ਮਨਵੀਰ ਕੌਰ, ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ, ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ, ਸਕੱਤਰ ਹਰਿੰਦਰ ਸਿੰਘ ਗਿੱਲ, ਚੇਅਰਮੈਨ ਜ਼ੋਰਾਵਰ ਸਿੰਘ, ਪ੍ਰਧਾਨ ਪੂਜਾ ਰਾਣੀ, ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ, ਸਵਰਨ ਸੋਨੀ ਕੌਂਸਲਰ, ਪ੍ਰਧਾਨ ਮਨਜਿੰਦਰ ਸਿੰਘ ਭੋਲਾ, ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਅੰਮ੍ਰਿਤਪਾਲ ਸਿੰਘ, ਪ੍ਰਧਾਨ ਵਿਜੇ ਪੁਰੀ, ਪ੍ਰਧਾਨ ਦਵਿੰਦਰ ਸਿੰਘ ਝੱਜ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਵਿਸ਼ਾਲ ਸਾਹਨੇਵਾਲ, ਬੱਬੂ ਬਿਰਦੀ, ਪੱਪੂ ਤਲਵਾੜਾ, ਜਸਵੰਤ ਸਿੰਘ, ਦਲਜੀਤ ਚੌਹਾਨ, ਸੁੰਦਰ ਚੌਹਾਨ, ਸੁਖਬੀਰ ਸਿੰਘ ਗਰੇਵਾਲ, ਲਖਵਿੰਦਰ ਸਿੰਘ, ਸੈਂਡੀ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਕੌਂਸਲਰ ਜਸਵਿੰਦਰ ਕੌਰ ਤਲਵਾੜਾ, ਬੀ. ਕੇ. ਅਨੇਜਾ, ਓਮ ਪ੍ਰਕਾਸ਼ ਗੋਇਲ, ਅਰੁਣ ਬਠਲਾ, ਬੱਬੂ ਮੁੰਡੀਆਂ, ਬੱਬੂ ਖ਼ਾਲਸਾ, ਹਰਵਿੰਦਰ ਕੁਮਾਰ ਪੱਪੀ ਆਦਿ ਹਾਜ਼ਰ ਸਨ।