19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਖੰਨਾ ਵਿਚ ‘ਪਰਚਾ ਕਲਚਰ’ ਅਤੇ ਧੱਕੇਸ਼ਾਹੀ ਖ਼ਿਲਾਫ਼ ਗੁਰਕੀਰਤ ਕੋਟਲੀ ਦੇ ਸੂਬਾ ਸਰਕਾਰ ‘ਤੇ ਤਿੱਖੇ ਹਮਲੇ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਅਤੇ ਖ਼ਾਸ ਕਰ ਕੇ ਖੰਨਾ ਵਿੱਚ ਕਥਿਤ ਤੌਰ ‘ਤੇ ਵਧ ਰਹੇ ‘ਪਰਚਾ ਕਲਚਰ’ ਅਤੇ ਧੱਕੇਸ਼ਾਹੀ ਦੇ ਮੁੱਦੇ ਨੂੰ ਲੈ ਕੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਖੰਨਾ ਹਲਕਾ ਇੰਚਾਰਜ ਗੁਰਕੀਰਤ ਸਿੰਘ ਕੋਟਲੀ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਅਜੀਤ ਡੈਸਕ 19-09-2026
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਅਤੇ ਖ਼ਾਸ ਕਰ ਕੇ ਖੰਨਾ ਵਿੱਚ ਕਥਿਤ ਤੌਰ ‘ਤੇ ਵਧ ਰਹੇ ‘ਪਰਚਾ ਕਲਚਰ’ ਅਤੇ ਧੱਕੇਸ਼ਾਹੀ ਦੇ ਮੁੱਦੇ ਨੂੰ ਲੈ ਕੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਖੰਨਾ ਹਲਕਾ ਇੰਚਾਰਜ ਗੁਰਕੀਰਤ ਸਿੰਘ ਕੋਟਲੀ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੈ੍ਰੱਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਅਤੇ ਖ਼ਾਸ ਤੌਰ ‘ਤੇ ਖੰਨਾ ਵਿਚ ਜਿਸ ਤਰੀਕੇ ਨਾਲ ਧੱਕੇਸ਼ਾਹੀ ਅਤੇ ਝੂਠੇ ਪਰਚੇ ਦਰਜ ਕਰਨ ਦਾ ਮਾਹੌਲ ਬਣ ਰਿਹਾ ਹੈ, ਉਸ ਦੀ ਤਾਜ਼ਾ ਮਿਸਾਲ ਬੀਤੇ ਦਿਨ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸੱਤਾਧਾਰੀ ਆਗੂਆਂ ਦੀ ਕਾਰਗੁਜ਼ਾਰੀ, ਕਥਿਤ ਭ੍ਰਿਸ਼ਟਾਚਾਰ ਜਾਂ ਸਰਕਾਰ ਦੀਆਂ ਨੀਤੀਆਂ ਬਾਰੇ ਸਵਾਲ ਕਰਦਾ ਹੈ ਤਾਂ ਉਸ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੇ ਹੱਥਕੰਡੇ ਅਪਣਾਏ ਜਾਂਦੇ ਹਨ। ਕੋਟਲੀ ਨੇ ਆਖਿਆ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛਣ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਤੋਂ ਇਨ੍ਹਾਂ ਮੁੱਦਿਆਂ ‘ਤੇ ਸਵਾਲ ਕੀਤੇ ਜਾਣਗੇ ਅਤੇ ਸਰਕਾਰ ਨੂੰ ਜਨਤਾ ਸਾਹਮਣੇ ਜਵਾਬਦੇਹ ਹੋਣਾ ਪਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹਾਲਾਤ ਬਦਲਣਗੇ ਅਤੇ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੀ ਨਿਯਮਾਂ ਤਹਿਤ ਜਵਾਬਦੇਹ ਹੋਣਾ ਪਵੇਗਾ।
ਪਿਛਲੀ ਖ਼ਬਰ ਖੰਨਾ ਤੋਂ ਰਾਕੇਸ਼ ਸ਼ੋਰੀ ਕਈ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਕੀਤਾ ਸਵਾਗ... ਅਗਲੀ ਖ਼ਬਰ ਕੈਂਸਰ ਤੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਕੈਂਪ ਅੱਜ ਲੱਗਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।