ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਏਕੋਟ ਵਿਖੇ ਅਲੌਕਿਕ ‘ਡ੍ਰੋਨ ਸ਼ੋਅ’ ਅੱਜ
ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਇਕ ਪੂਰਨ ਧਰਮ ਨਿਰਪੱਖ ਪਾਰਟੀ ਹੈ, ਜੋ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਪੰਜਾਬ ਸਰਕਾਰ ਵਲੋਂ ਬਿਨ੍ਹਾਂ ਕਿਸੇ ਭੇਦਭਾਵ ਦੇ ਵੱਖ-ਵੱਖ ਧਰਮਾਂ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਵ
ਵਿਧਾਇਕ ਠੇਕੇਦਾਰ ਹਾਕਮ ਸਿੰਘ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
21-09-2026
ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਇਕ ਪੂਰਨ ਧਰਮ ਨਿਰਪੱਖ ਪਾਰਟੀ ਹੈ, ਜੋ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਪੰਜਾਬ ਸਰਕਾਰ ਵਲੋਂ ਬਿਨ੍ਹਾਂ ਕਿਸੇ ਭੇਦਭਾਵ ਦੇ ਵੱਖ-ਵੱਖ ਧਰਮਾਂ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਭਗਤ ਗੁਰੂ ਰਵਿਦਾ ਦੇ 650ਵੇਂ ਜਨਮ ਦਿਵਸ਼ ਨੂੰ ਸਮਰਪਿਤ ਪੰਜਾਬ ਭਰ ਦੇ ਵੱਖ-ਵੱਖ ਹਲਕਿਆਂ ਵਿਚ ਵਿਸ਼ੇਸ਼ ‘ਡ੍ਰੋਨ ਸ਼ੋਅ’ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਰਾਏਕੋਟ ਵਿਖੇ ਇਕ ਵਿਸ਼ਾਲ ਅਤੇ ਅਲੌਕਿਕ ਡ੍ਰੋਨ ਸ਼ੋਅ ਦਾ ਆਯੋਜਿਨ ਕੀਤਾ ਜਾ ਰਿਹਾ ਹੈ, ਜੋ ਸਮੁੱਚੇ ਇਲਾਕੇ ਲਈ ਖਿੱਚ ਦਾ ਕੇਂਦਰ ਬਣੇਗਾ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਾਨਵਤਾ ਦੇ ਸੰਦੇਸ਼ ’ਤੇ ਚਾਨਣਾ ਪਾਉਂਦਾ ਇਹ ਆਧੁਨਿਕ ਡ੍ਰੋਨ ਸ਼ੋਅ ਅੱਜ 21 ਸਤੰਬਰ, ਦਿਨ ਸੋਮਵਾਰ ਨੂੰ ਸ਼ਾਮ 6:30 ਵਜੇ ਦਾਣਾ ਮੰਡੀ ਰਾਏਕੋਟ ਵਿਖੇ ਵਿਖਾਇਆ ਜਾਵੇਗਾ, ਜੋ ਦੇਰ ਰਾਤ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਸੰਗਤ ਵਿਚ ਇਹ ਅਲੌਕਿਕ ਸ਼ੋਅ ਵੇਖਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਵਿਧਾਇਕ ਠੇਕੇਦਾਰ ਨੇ ਇਲਾਕਾ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਆਪਣੇ ਪਰਿਵਾਰਾਂ ਸਮੇਤ ਦਾਣਾ ਮੰਡੀ ਰਾਏਕੋਟ ਵਿਖੇ ਪਹੁੰਚ ਕੇ ਇਸ ਇਤਿਹਾਸਕ ਡ੍ਰੋਨ ਸ਼ੋਅ ਦਾ ਆਨੰਦ ਮਾਣਨ ਦਾ ਸੱਦਾ ਦਿੱਤਾ।