ਖੇਡਾਂ ’ਚ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਦ੍ਰਿਸ਼ਟੀ ਸੇਢਾ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਅਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਅਜੀਤ ਡੈਸਕ
22-09-2026