24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਸਹਿਰੀ ਦੋਰਾਹਾ ਦੀ ਨਵੀਂ ਕਮੇਟੀ ਦੀ ਚੋਣ

ਦੋਰਾਹਾ 23 ਸਤੰਬਰ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਵੀਜ਼ਨ ਦੋਰਾਹਾ ਦੇ ਸਕੱਤਰ ਬਲਵੀਰ ਸਿੰਘ ਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਕੀਤੇ ਚੋਣ ਨੋਟੀਫਿਕੇਸ਼ਨ ਅਤੇ ਡਵੀਜ਼ਨ ਕਮੇਟੀ ਵੱਲੋਂ ਕੀਤੇ ਚੋਣ ਨੋਟੀਫਕੇਸ਼ਨ ਅਨੁਸਾਰ ਅੱਜ ਸਬ ਡਵੀਜ਼ਨ ਸ਼ਹਿਰੀ ਦੋਰਾਹਾ ਦਾ ਡੈਲੀਗੇਟ ਇਜਲਾਸ ਕੀਤਾ ਗਿਆ। ਜਿਸ ਵਿੱਚ ਸਬ ਡਵੀਜ਼ਨ ਮੈਂਬਰਾਂ ਤੇ ਡਵੀਜ਼ਨ ਕਮੇਟੀ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਅਜੀਤ ਡੈਸਕ 24-09-2026
ਦੋਰਾਹਾ 23 ਸਤੰਬਰ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਵੀਜ਼ਨ ਦੋਰਾਹਾ ਦੇ ਸਕੱਤਰ ਬਲਵੀਰ ਸਿੰਘ ਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਕੀਤੇ ਚੋਣ ਨੋਟੀਫਿਕੇਸ਼ਨ ਅਤੇ ਡਵੀਜ਼ਨ ਕਮੇਟੀ ਵੱਲੋਂ ਕੀਤੇ ਚੋਣ ਨੋਟੀਫਕੇਸ਼ਨ ਅਨੁਸਾਰ ਅੱਜ ਸਬ ਡਵੀਜ਼ਨ ਸ਼ਹਿਰੀ ਦੋਰਾਹਾ ਦਾ ਡੈਲੀਗੇਟ ਇਜਲਾਸ ਕੀਤਾ ਗਿਆ। ਜਿਸ ਵਿੱਚ ਸਬ ਡਵੀਜ਼ਨ ਮੈਂਬਰਾਂ ਤੇ ਡਵੀਜ਼ਨ ਕਮੇਟੀ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਸਬ ਡਵੀਜ਼ਨ ਸਕੱਤਰ ਵੱਲੋਂ ਜਥੇਬੰਦੀ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ। ਸਬ ਡਵੀਜ਼ਨ ਕੈਸ਼ੀਅਰ ਵੱਲੋਂ ਵਿੱਤ ਰਿਪੋਰਟ ਪੇਸ਼ ਕੀਤੀ ਗਈ। ਹਾਜ਼ਰ ਮੈਂਬਰਾਂ ਨੇ ਦੋਵੇਂ ਰਿਪੋਰਟਾਂ ਤੇ ਅਪਣੇ ਅਪਣੇ ਵਿਚਾਰ ਪੇਸ਼ ਕੀਤੇ। ਦੋਵੇਂ ਰਿਪੋਰਟਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਬ ਡਵੀਜ਼ਨ ਪ੍ਰਧਾਨ ਸਾਥੀ ਪ੍ਰੇਮ ਸਿੰਘ ਵੱਲੋਂ ਪਹਿਲੀ ਕਮੇਟੀ ਨੂੰ ਭੰਗ ਕਰਕੇ ਅਗਲੀ ਕਾਰਵਾਈ ਚੋਣ ਨਿਗਰਾਨ ਕਮੇਟੀ ਕੋਲ ਸੰਭਾਲੀ ਗਈ। ਚੋਣ ਨਿਗਰਾਨ ਕਮੇਟੀ ਆਗੂਆਂ ਬਲਵੀਰ ਸਿੰਘ, ਜਸਵਿੰਦਰ ਸਿੰਘ , ਬੁੱਧ ਸਿੰਘ, ਜਗਦੀਸ਼ ਸਿੰਘ ਨੇ ਅਗਲੀ ਕਾਰਵਾਈ ਨੂੰ ਜਮਹੂਰੀ ਕਾਰਜਵਿਧੀ ਨਾਲ ਚਲਾਉਂਦੀਆਂ ਹੋਇਆ ਆਗੂਆਂ ਨੇ ਇਜਲਾਸ ਵਿੱਚ ਸ਼ਾਮਲ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਖੇਤਰ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਬ ਡਵੀਜ਼ਨ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪੰਜ ਮੈਂਬਰੀ ਕਮੇਟੀ ਦਾ ਪੈਨਲ ਪੇਸ਼ ਕੀਤਾ ਗਿਆ। ਜਿਸ ਵਿੱਚ ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸਬ ਡਵੀਜ਼ਨ ਸ਼ਹਿਰੀ ਦੋਰਾਹਾ ਦੀ ਕਮੇਟੀ ਵਿੱਚ ਪ੍ਰਧਾਨ ਬੇਅੰਤ ਸਿੰਘ ਲਾਈਨਮੈਨ,ਮੀਤ ਪ੍ਰਧਾਨ ਜਸਵਿੰਦਰ ਸਿੰਘ ਦੁਗਰੀ, ਲਾਈਨਮੈਨ, ਸਕੱਤਰ ਸਰਬਜੀਤ ਸਿੰਘ ਜੇ. ਈ ਸਹਾਇਕ ਸਕੱਤਰ ਮਨਿੰਦਰ ਸਿੰਘ ਲਾਈਨਮੈਨ, ਕੈਸ਼ੀਅਰ ਸੰਦੀਪ ਕੁਮਾਰ ਸਹਾਇਕ ਲਾਈਨ ਮੈਨ ਦੀ ਨਵੀਂ ਚੋਣ ਕੀਤੀ ਗਈ।
ਪਿਛਲੀ ਖ਼ਬਰ ਬਾਬਾ ਬਲਜੀਤ ਦਾਸ ਦਾ ਬਰਸੀ ਸਮਾਗਮ 28 ਨੂੰ ਅਗਲੀ ਖ਼ਬਰ ਆਯੁਰਵੈਦਿਕ ਵਿਭਾਗ ਵਲੋਂ ਮੁਫ਼ਤ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।