ਬਾਬਾ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ’ਤੇ ਸਚਦੇਵਾ ਸਕੂਲ ਸਾਹਨੇਵਾਲ ’ਚ ਵਿਸ਼ੇਸ਼ ਸਮਾਗਮ ਕਰਵਾਇਆ
ਸਾਹਨੇਵਾਲ, 23 ਸਤੰਬਰ (ਹਨੀ ਚਾਠਲੀ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਦੀ ਮੌਜੂਦਗੀ ਵਿਚ ਕਰਵਾਇਆ ਗਿਆ।
ਸਾਹਨੇਵਾਲ, 23 ਸਤੰਬਰ (ਹਨੀ ਚਾਠਲੀ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਦੀ ਮੌਜੂਦਗੀ ਵਿਚ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਬਾਬਾ ਫਰੀਦ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਪੰਜਾਬੀ ਸਾਹਿਤ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਦੱਸਿਆ ਗਿਆ ਕਿ ਬਾਬਾ ਫਰੀਦ ਜੀ ਪੰਜਾਬੀ ਦੇ ਮੁੱਢਲੇ ਮਹਾਨ ਕਵੀਆਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਦੀ ਬਾਣੀ ਨੇ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਅਮੀਰ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਪੰਜਾਬੀ ਕਵਿਤਾਵਾਂ ਪੇਸ਼ ਕੀਤੀਆਂ ਅਤੇ ਪੰਜਾਬੀ ਗੀਤਾਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵਲੋਂ ਪੰਜਾਬੀ ਕੈਦਾ ਵੀ ਪੜਿਆ ਗਿਆ, ਜਿਸ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ ਗਿਆ। ਬੱਚਿਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਕਿ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਅਤੇ ਇਸ ਨੂੰ ਪੜ੍ਹਨ, ਲਿਖਣ ਅਤੇ ਬੋਲਣ ਵਿਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਅਤੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਵੀ ਬੱਚਿਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ। ਸਕੂਲ ਦੇ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਨਾਲ ਪਿਆਰ ਕਰਨ ਅਤੇ ਆਪਣੀ ਵਿਰਾਸਤ ਨਾਲ ਹਮੇਸ਼ਾ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੰਜਾਬੀ ਭਾਸ਼ਾ, ਸਾਹਿਤ, ਸੰਗੀਤ ਅਤੇ ਸਭਿਆਚਾਰ ਦੀ ਖ਼ੁਸ਼ਬੂ ਨਾਲ ਭਰਪੂਰ ਰਿਹਾ।