24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗਣਪਤੀ ਮਹਾਂਉਤਸਵ ਵੱਖ-ਵੱਖ ਥਾਵਾਂ ’ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹੈ

ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖ-ਵੱਖ ਥਾਵਾਂ ‘ਤੇ ਗਣਪਤੀ ਮਹਾਂਉਤਸਵ ਮਾਛੀਵਾੜਾ ਵਿਖੇ ਵੱਖ-ਵੱਖ ਥਾਵਾਂ ‘ਤੇ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੰਦਰ ਪ੍ਰਬੰਧਕ ਕਮੇਟੀਆਂ ਵਲੋਂ ਰੋਜ਼ਾਨਾ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਏ ਜਾਂਦੇ ਹਨ।

ਗਣਪਤੀ ਮਹਾਂਉਤਸਵ ਵਿਚ ਸ਼ਾਮਿਲ ਹੁੰਦੇ ਹੋਏ ਮੁੱਖ ਮਹਿਮਾਨ। ਤਸਵੀਰ : ਰਾਜਦੀਪ ਅਲਬੇਲਾ 24-09-2026
ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖ-ਵੱਖ ਥਾਵਾਂ ‘ਤੇ ਗਣਪਤੀ ਮਹਾਂਉਤਸਵ ਮਾਛੀਵਾੜਾ ਵਿਖੇ ਵੱਖ-ਵੱਖ ਥਾਵਾਂ ‘ਤੇ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੰਦਰ ਪ੍ਰਬੰਧਕ ਕਮੇਟੀਆਂ ਵਲੋਂ ਰੋਜ਼ਾਨਾ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਏ ਜਾਂਦੇ ਹਨ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਅਸ਼ੋਕ ਸੂਦ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਜ਼ਿਲ੍ਹਾ ਉਪ ਪ੍ਰਧਾਨ ਕਾਂਗਰਸ ਜੇ. ਪੀ. ਸਿੰਘ ਮੱਕੜ, ਡਾ. ਸੁਨੀਲ ਦੱਤ, ਸੰਜੇ ਜੈਨ ਪੁੱਜੇ ਜਿਨ੍ਹਾਂ ਨੂੰ ਪ੍ਰਬੰਧਕਾਂ ਨੇ ਸਨਮਾਨਿਤ ਕੀਤਾ। 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ ਜਿਸ ਵਿਚ ਗਣਪਤੀ ਜੀ ਦੀ ਮੂਰਤੀ ਨੂੰ ਗੜ੍ਹੀ ਪੁਲ ‘ਤੇ ਸਰਹਿੰਦ ਨਹਿਰ ‘ਚ ਵਿਸਰਜਿਤ ਕਰਨ ਲਈ ਲਿਆਂਦਾ ਜਾਵੇਗਾ। ਸ਼ੋਭਾ ਯਾਤਰਾ ਵਿਚ ਵੱਖ-ਵੱਖ ਝਾਕੀਆਂ ਵੀ ਸਜਾਈਆਂ ਜਾਣਗੀਆਂ ਅਤੇ ਸੰਸਥਾਵਾਂ ਵਲੋਂ ਲੰਗਰ ਵੀ ਲਗਾਏ ਜਾਣਗੇ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਸੰਦੀਪ ਸਿੰਘ ਰੁਪਾਲੋ ਦੀ ਅਗਵਾਈ ਹੇਠ ਛਪਾਰ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ’ਤੇ ਸਚਦੇਵਾ ਸਕੂਲ ਸਾਹਨੇਵਾਲ ’ਚ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।