24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਇਸਲਾਮੀਆ ਸਕੂਲ ਰੋਹੀੜਾ ਦੇ ਵਿਦਿਆਰਥੀ ਮੁਹੰਮਦ ਅਨਸ ਨੇ ਅੰਡਰ-17 ਬਾਕਸਿੰਗ ਵਿਚ ਜਿੱਤਿਆ ਕਾਂਸੀ ਦਾ ਤਗਮਾ

ਅਹਿਮਦਗੜ੍ਹ, 23 ਸਤੰਬਰ (ਰਵਿੰਦਰ ਪੁਰੀ)-ਪੰਜਾਬ ਸਕੂਲੀ 70ਵੀਆਂ ਖੇਡਾਂ ਵਿਚ ਇਸਲਾਮੀਆ ਹਾਈ ਸਕੂਲ ਰੋਹੀੜਾ ਦੇ ਵਿਦਿਆਰਥੀ ਮੁਹੰਮਦ ਅਨਸ ਨੇ ਅੰਡਰ-17 ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ‘ਤੇ ਕਾਂਸੀ ਦਾ ਤਗਮਾ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਜਾਵੇਦ ਨਜ਼ੀਰ ਨੇ ਮੁਹੰਮਦ ਅਨਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਗਮਾ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ।

ਅਜੀਤ ਡੈਸਕ 24-09-2026
ਅਹਿਮਦਗੜ੍ਹ, 23 ਸਤੰਬਰ (ਰਵਿੰਦਰ ਪੁਰੀ)-ਪੰਜਾਬ ਸਕੂਲੀ 70ਵੀਆਂ ਖੇਡਾਂ ਵਿਚ ਇਸਲਾਮੀਆ ਹਾਈ ਸਕੂਲ ਰੋਹੀੜਾ ਦੇ ਵਿਦਿਆਰਥੀ ਮੁਹੰਮਦ ਅਨਸ ਨੇ ਅੰਡਰ-17 ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ‘ਤੇ ਕਾਂਸੀ ਦਾ ਤਗਮਾ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਜਾਵੇਦ ਨਜ਼ੀਰ ਨੇ ਮੁਹੰਮਦ ਅਨਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਗਮਾ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ, ਸਭਿਆਚਾਰਕ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਪ੍ਰਿੰਸੀਪਲ ਨੇ ਇਸ ਸਫਲਤਾ ਦਾ ਸਿਹਰਾ ਮੁਹੰਮਦ ਅਨਸ ਦੀ ਮਿਹਨਤ ਦੇ ਨਾਲ-ਨਾਲ ਡੀ. ਪੀ. ਰੁਖ਼ਸਾਰ, ਸਮੂਹ ਅਧਿਆਪਕਾਂ, ਸਟਾਫ਼ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮੁਹੰਮਦ ਅਨਸ ਭਵਿੱਖ ਵਿਚ ਹੋਰ ਮਿਹਨਤ ਕਰ ਕੇ ਉੱਚ ਪੱਧਰ ‘ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਵੀ ਮੁਹੰਮਦ ਅਨਸ ਨੂੰ ਵਧਾਈ ਦਿੱਤੀ ਗਈ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਪ੍ਰਸਿੱਧ ਮੇਲਾ ਛਪਾਰ ਅੱਜ ਤੋਂ ਧੂਮ-ਧੜੱਕੇ ਨਾਲ ਸ਼ੁਰੂ ਹੋਵੇਗਾ ਮੇਲੇ ਦੀਆਂ ਰੌਣਕਾਂ ਪਹਿਲਾਂ ਹੀ ਸਿਖਰਾਂ ’ਤੇ, ਸਿਆਸੀ ਕ... ਅਗਲੀ ਖ਼ਬਰ ਹੇਡੋਂ ਬੇਟ ਦੰਗਲ ਮੇਲਾ ਸ਼ੇਰਾ ਬਾਬਾ ਫਲਾਹੀ ਦੇ ਨਾਂਅ ਰਿਹਾ ਸਾਬਕਾ ਵਿਧਾਇਕ ਢਿੱਲੋਂ, ਵਿਧਾਇਕ ਦਿਆਲਪੁਰਾ, ਖੀਰਨੀਆਂ, ਰਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।