25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਿਨਾਂ ਨੰਬਰ ਪਲੇਟ ਤੇ ਬਿਨਾਂ ਲਾਇਸੈਂਸ ਚਲਾਉਣ ਵਾਲੇ ਆਟੋ ਚਾਲਕਾਂ ਦੇ ਕੱਟੇ ਜਾ ਰਹੇ ਹਨ ਚਲਾਨ, ਮੁਹਿੰਮ ਜਾਰੀ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ’ਤੇ ਡੀ. ਐਸ. ਪੀ ਕਰਮਵੀਰ ਤੂਰ ਦੀ ਅਗਵਾਈ ਟਰੈਫਿਕ ਇੰਚਾਰਜ ਕੁਲਜੀਤ ਕਰ ਰਹੇ ਹਨ ਕਾਰਵਾਈ ਨਨਕਾਣਾ ਸਾਹਿਬ ਸਕੂਲ ਰਾਮਪੁਰ ਵੱਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ

ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਪੰਜਾਬ ਦੇ ਵੱਖ-ਵੱਖ ਅਦਾਰਿਆਂ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਂਦਾ ਹੈ। ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ, ਪੰਜਾਬੀ ਭਾਸ਼ਾ ਦੇ ਪਾਸਾਰ ਲਈ ਨਿਰੰਤਰ ਗਤੀਸ਼ੀਲ ਹੈ।

ਬਿਨਾਂ ਨੰਬਰ ਪਲੇਟ ਅਤੇ ਬਿਨਾਂ ਡਰਾਈਵਿੰਗ ਲਾਇਸੈਂਸ ਚਲਾਉਣ ਵਾਲਿਆਂ ਦਾ ਚਲਾਨ ਕੱਟਦੇ ਪੁਲਿਸ ਅਧਿਕਾਰੀ। ਤਸਵੀਰ : ਸੋਨੀ ਗਿੱਲ 25-09-2026
ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਪੰਜਾਬ ਦੇ ਵੱਖ-ਵੱਖ ਅਦਾਰਿਆਂ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਂਦਾ ਹੈ। ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ, ਪੰਜਾਬੀ ਭਾਸ਼ਾ ਦੇ ਪਾਸਾਰ ਲਈ ਨਿਰੰਤਰ ਗਤੀਸ਼ੀਲ ਹੈ। ਇਸੇ ਤਹਿਤ ਨਨਕਾਣਾ ਸਕੂਲ ਵੱਲੋਂ ਵਿਸ਼ਵ ਪੰਜਾਬੀ ਦਿਵਸ ਬਹੁਤ ਹੀ ਸੁਚੱਜੇ ਢੰਗ ਨਾਲ ਮਨਾਇਆ ਗਿਆ। ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਸਵੇਰ ਦੀ ਅਸੈਂਬਲੀ ਵਿਚ ਮਾਤ ਭਾਸ਼ਾ ਪੰਜਾਬੀ ਬਾਰੇ ਬੜੀਆਂ ਮੁੱਲਵਾਨ ਗੱਲਾਂ ਕਰੀਆਂ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿਸ਼ਵ ਦੀਆਂ ਪ੍ਰਫੁੱਲਿਤ ਭਾਸ਼ਾਵਾਂ ’ਚੋਂ ਇਕ ਹੈ, ਜਿਸ ਵਿਚ ਬਹੁਤ ਉੱਚ-ਪਾਏ ਦੀ ਸਾਹਿਤ ਸਿਰਜਣਾ ਹੋਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਇਸ ਦੀ ਅਨੂਠੀ ਮਿਸਾਲ ਹੈ। ਪੰਜਾਬੀ ਵਿਭਾਗ ਦੀ ਮੁਖੀ ਕਿਰਨਪ੍ਰੀਤ ਕੌਰ ਨੇ ਆਪਣੇ ਭਾਸ਼ਣ ਵਿਚ ਪੰਜਾਬੀ ਭਾਸ਼ਾ ਨੂੰ ਜਿਉਂਦੇ ਰੱਖਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਆ। ਪੰਜਾਬੀ ਵਿਭਾਗ ਦੇ ਅਧਿਆਪਕਾਂ ਅਮਰਿੰਦਰ ਸਿੰਘ ਸੋਹਲ, ਮਨਪ੍ਰੀਤ ਕੌਰ ਅਤੇ ਮਨਦੀਪ ਕੌਰ ਸੰਧੂ ਦੀ ਅਗਵਾਈ ਵਿਚ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤਕ ਲੇਖ ਮੁਕਾਬਲਾ ਕਰਵਾਇਆ ਗਿਆ। ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤਕ ਇਸ਼ਤਿਹਾਰ ਅਤੇ ਨਾਅਰਾ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਨੌਵੀਂ ਅਤੇ ਦਸਵੀਂ ਜਮਾਤ ਨੂੰ ਦੋ-ਦੋ ਗਰੁੱਪਾਂ ਵਿਚ ਵੰਡ ਕੇ ਅਖਾਣ ਅਤੇ ਮੁਹਾਵਰਿਆਂ ਦਾ ਮੁਕਾਬਲਾ ਕਰਵਾਇਆ ਗਿਆ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਮੌਲਿਕ ਲਿਖਣ ਦਾ ਹੁਨਰ ਪੈਦਾ ਕਰਨ ਲਈ ਉਨ੍ਹਾਂ ਨੂੰ ਮਾਤ ਭਾਸ਼ਾ ਪੰਜਾਬੀ ਦੇ ਘਟਦੇ ਰੁਝਾਨ, ਕਾਰਨਾਂ ਅਤੇ ਮਾਤ ਭਾਸ਼ਾ ਪੰਜਾਬੀ ਦੇ ਮਹੱਤਵ ਆਦਿ ਵਿਸ਼ਿਆਂ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।
ਪਿਛਲੀ ਖ਼ਬਰ ਕਾਇਆਕਲਪ ਯੋਜਨਾ ਦੇ ਤਹਿਤ ਖੰਨਾ ਸਿਵਲ ਹਸਪਤਾਲ ਵਿਚ ਸਹੂਲਤਾਂ ਦਾ ਨਿਰੀਖਣ ਅਗਲੀ ਖ਼ਬਰ ਅੱਗ ਲੱਗਣ ਕਾਰਨ ਘਰ ’ਚ ਸਾਰਾ ਘਰੇਲੂ ਸਾਮਾਨ ਸੜ ਕੇ ਰਾਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।