ਕਾਗਜ਼ੀ ਵਿਕਾਸ ਅਤੇ ਖੋਖਲੇ ਦਾਅਵਿਆਂ ’ਚ ਉਲਝੀ ’ਆਪ’ ਸਰਕਾਰ, ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ- ਦਿਲਬਰ ਮੁਹੰਮਦ ਖ਼ਾਨ
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਸੂਬੇ ਵਿੱਚ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖੇ ਸਵਾਲ ਉਠਾਏ ਹਨ। ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਕਾਸ ਦੇ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਬਿਆਨਾਂ ਰਾਹੀਂ ਸਿਰਫ਼ ਆਪਣੀ ਵਾਹ-ਵਾਹੀ ਲੁੱਟਣ ਵਿੱਚ ਰੁੱਝੇ ਹੋਏ ਹਨ, ਜਦਕਿ ਪੰਜਾਬ ਦੀ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਹੈ।
ਦ
ਦਿਲਬਰ ਮੁਹੰਮਦ ਖ਼ਾਨ
25-09-2026
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਸੂਬੇ ਵਿੱਚ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖੇ ਸਵਾਲ ਉਠਾਏ ਹਨ। ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਕਾਸ ਦੇ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਬਿਆਨਾਂ ਰਾਹੀਂ ਸਿਰਫ਼ ਆਪਣੀ ਵਾਹ-ਵਾਹੀ ਲੁੱਟਣ ਵਿੱਚ ਰੁੱਝੇ ਹੋਏ ਹਨ, ਜਦਕਿ ਪੰਜਾਬ ਦੀ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਹੈ। ਸਰਕਾਰ ਸਿਰਫ਼ ਕਾਗਜ਼ਾਂ ਅਤੇ ਸੋਸ਼ਲ ਮੀਡੀਆ ’ਤੇ ਚਮਕ ਰਹੀ ਹੈ, ਪਰ ਅਸਲ ਵਿੱਚ ਨਾ ਤਾਂ ਕੋਈ ਨਵਾਂ ਢਾਂਚਾ ਤਿਆਰ ਹੋਇਆ ਹੈ ਅਤੇ ਨਾ ਹੀ ਆਮ ਜਨਤਾ ਨੂੰ ਕੋਈ ਰਾਹਤ ਮਿਲੀ ਹੈ। ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਸਿਰਫ਼ ਝੂਠੇ ਵਾਅਦੇ ਅਤੇ ਖੋਖਲੇ ਅੰਕੜੇ ਪਰੋਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਸੂਬੇ ਦੇ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕ ਪਰੇਸ਼ਾਨ ਹਨ, ਪਰ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਦਿਨ-ਰਾਤ ਪ੍ਰਚਾਰ ਵਿੱਚ ਲੱਗੀ ਹੋਈ ਹੈ। ਦਿਲਬਰ ਮੁਹੰਮਦ ਖ਼ਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਹੁਣ ਇਨ੍ਹਾਂ ਝੂਠੇ ਦਾਅਵਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਸਮਾਂ ਆਉਣ ’ਤੇ ਇਸ ਦਿਖਾਵੇ ਦੀ ਸਿਆਸਤ ਦਾ ਮੂੰਹ-ਤੋੜ ਜਵਾਬ ਦੇਣਗੇ।