28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਜਪਾ ਖਿਲਾਫ ਖੰਨਾ ਵਿਖੇ ਵੋਟ ਚੋਰੀ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਰੋਸ ਪ੍ਰਦਰਸ਼ਨ ਅੱਜ

ਮਲੌਦ, 27 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਭਾਜਪਾ ਖਿਲਾਫ ਵੋਟ ਚੋਰੀ ਕਰਨ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਸੰਬਧੀ ਪਿੰਡ ਉੱਚੀ ਦੌਦ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸਿਰਕਤ ਕਰਦਿਆਂ ਕਿਹਾ ਕਿ ਅੱਜ 28 ਸਤੰਬਰ ਨੂੰ ਸਵੇਰੇ 10 ਵਜੇ ਸਮਰਾਲਾ ਚੌਂਕ ਖੰਨਾ ਵਿਖੇ ਕਾਂਗਰਸ ਪਾਰਟੀ ਭਾਜਪਾ ਦੀ ਵੋਟ ਚੋਰੀ ਕਰਨ ਦੀ ਨੀਤੀ ਨੂੰ ਲੈ ਕੇ ਰੋਸ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸਾਰੇ ’ਤੇ ਚੋਣ ਕਮਿਸ਼ਨ ਕੰਮ ਕਰ ਰਿਹਾ ਹੈ ਵੋਟਾਂ ਕੱਟਣ ਅਤੇ ਬਣਾਉਣ ਵਿਚ ਧਾਦਲੀਆਂ ਹੋ ਰਹੀਆਂ ਹਨ।

ਅਜੀਤ ਡੈਸਕ 28-09-2026
ਮਲੌਦ, 27 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਭਾਜਪਾ ਖਿਲਾਫ ਵੋਟ ਚੋਰੀ ਕਰਨ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਸੰਬਧੀ ਪਿੰਡ ਉੱਚੀ ਦੌਦ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸਿਰਕਤ ਕਰਦਿਆਂ ਕਿਹਾ ਕਿ ਅੱਜ 28 ਸਤੰਬਰ ਨੂੰ ਸਵੇਰੇ 10 ਵਜੇ ਸਮਰਾਲਾ ਚੌਂਕ ਖੰਨਾ ਵਿਖੇ ਕਾਂਗਰਸ ਪਾਰਟੀ ਭਾਜਪਾ ਦੀ ਵੋਟ ਚੋਰੀ ਕਰਨ ਦੀ ਨੀਤੀ ਨੂੰ ਲੈ ਕੇ ਰੋਸ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸਾਰੇ ’ਤੇ ਚੋਣ ਕਮਿਸ਼ਨ ਕੰਮ ਕਰ ਰਿਹਾ ਹੈ ਵੋਟਾਂ ਕੱਟਣ ਅਤੇ ਬਣਾਉਣ ਵਿਚ ਧਾਦਲੀਆਂ ਹੋ ਰਹੀਆਂ ਹਨ। ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਖਦਸਾ ਜਾਹਿਰ ਕੀਤਾ ਸੀ ਕਿ ਭਾਜਪਾ ਨੇ ਵੱਡੇ ਪੱਧਰ ’ਤੇ ਜਾਅਲੀ ਵੋਟ ਬਣਾਏ ਅਤੇ ਕੱਟੇ ਹਨ। ਜਿਸ ਕਾਰਨ ਕਈ ਸੂਬਿਆਂ ਵਿਚ ਭਾਜਪਾ ਦੀ ਸਰਕਾਰ ਬਣੀ। ਉਨ੍ਹਾਂ ਬਲਾਕ ਮਲੌਦ ਦੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10 ਵਜੇ ਸਮਰਾਲਾ ਚੌਂਕ ਖੰਨਾ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੱਗੀ ਸਿੰਘ ਉੱਚੀ ਦੌਦ, ਹਰਬੰਸ ਸਿੰਘ ਠੇਕੇਦਾਰ, ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਗੁਰਪ੍ਰੀਤ ਸਿੰਘ ਗੋਪੀ ਸੋਮਲ ਖੇੜੀ, ਜਗਰੂਪ ਸਿੰਘ ਫੌਜੀ ਰਾਮਗੜ ਸਰਦਾਰਾਂ, ਭਾਗ ਸਿੰਘ ਸਾਬਕਾ ਸਰਪੰਚ, ਬਲਜਿੰਦਰ ਸਿੰਘ ਪੰਚ ਬੁਰਕੜਾ, ਕੁਲਵੰਤ ਸਿੰਘ ਬੁਰਕੜਾ ਸਾਬਕਾ ਸਰਪੰਚ, ਮੇਘ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾਇਰੈਕਟਰ ਡਾ. ਪਰਮਿੰਦਰ ਸਿੰਘ ਦੀ ਸੇਵਾ ਮੁਕਤੀ ’ਤੇ ਡੇਅਰੀ ਫਾਰਮਰਜ਼ ਨੇ ਕੀਤਾ ਸਨਮਾਨ ਅਗਲੀ ਖ਼ਬਰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ’ਚ ਚੰਗੇ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇਗਾ –ਡਾ. ਸ਼ਰਮਾ ਦੀਦਾਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।