30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਲਾਏ ਕੈਂਪ ’ਵਿਚ 100 ਤੋਂ ਵੱਧ ਅਪਹਾਜ ਤੇ ਲੋੜਵੰਦਾਂ ਨੂੰ ਵੰਡਿਆ ਜੀਵਨ ਸਹਾਇਕ ਸਮਾਨ- ਸ਼ਰਮਾ

ਸਮਰਾਲਾ, 29 ਸਤੰਬਰ (ਗੋਪਾਲ ਸੋਫਤ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦਿਵਿਆਂਗ ਅਤੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਚਹਿਲਾਂ ਵਿਖੇ ਲਗਾਇਆ ਗਿਆ।

ਅਜੀਤ ਡੈਸਕ 30-09-2026
ਸਮਰਾਲਾ, 29 ਸਤੰਬਰ (ਗੋਪਾਲ ਸੋਫਤ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦਿਵਿਆਂਗ ਅਤੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਚਹਿਲਾਂ ਵਿਖੇ ਲਗਾਇਆ ਗਿਆ। ਜਿਸ ਵਿਚ ਭਾਜਪਾ ਆਗੂ ਨਿਸ਼ੂ ਸ਼ਰਮਾ ਵੱਲੋਂ ਲੋੜਵੰਦ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਜਰੂਰਤਮੰਦ ਸਮਾਨ ਵੰਡੇ ਗਏ। ਇਸ ਮੌਕੇ ਨਿਸ਼ੂ ਸ਼ਰਮਾ ਨੇ ਦੱਸਿਆ ਕਿ ਕੈਂਪ ਵਿੱਚ 100 ਤੋਂ ਵੱਧ ਲੋੜਵੰਦ ਵਿਅਕਤੀਆਂ ਨੂੰ ਕਰੀਬ 596 ਸਹਾਇਕ ਉਪਕਰਨ ਦਿੱਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 8 ਲੱਖ ਰੁਪਏ ਤੋਂ ਵੱਧ ਹੈ। ਉਹਨਾਂ ਦੱਸਿਆ ਕਿ ਲੋੜਵੰਦਾਂ ਦੇ ਜੀਵਨ ਨੂੰ ਸੌਖਾ ਬਣਾਉਣ ਲਈ ਅੱਜ ਟਰਾਈਸਾਈਕਲ, ਵਾਕਰ, ਵੱਖ-ਵੱਖ ਉਪਕਰਣਾ ਸਮੇਤ ਹੋਰ ਜ਼ਰੂਰੀ ਸਮਾਨ ਵੀ ਮੁਹੱਈਆ ਕਰਵਾਇਆ ਗਿਆ ਹੈ। ਅਜਿਹੇ ਕੈਂਪ ਲਗਾਉਣ ਦਾ ਮੁੱਖ ਮਕਸਦ ਇਹ ਹੈ ਕਿ ਜਿਹੜੇ ਦਿਵਿਆਂਗ ਅਤੇ ਲੋੜਵੰਦ ਵਿਅਕਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ, ਉਨ੍ਹਾਂ ਦੇ ਘਰ ਦੇ ਨੇੜੇ ਤੱਕ ਸਹਾਇਤਾ ਪਹੁੰਚਾਈ ਜਾ ਸਕੇ। ਭਾਜਪਾ ਆਗੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਰ ਲੋੜਵੰਦ ਵਿਆਕਤੀ ਭਲਾਈ ਲਈ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ ਪਰ ਸੂਬੇ ਦੀ ਸਰਕਾਰ ਇਹਨਾਂ ਸਕੀਮਾਂ ਨੂੰ ਆਪਣੀਆਂ ਸਕੀਮਾਂ ਦੱਸ ਕਿ ਪ੍ਰਚਾਰ ਰਹੀ ਹੈ ਪਰ ਹੁਣ ਦੇਸ਼ ਵਾਸੀ ਵਿਰੋਧੀ ਪਾਰਟੀਆਂ ਦੇ ਪ੍ਰਚਾਰ ਤੋਂ ਜਾਣੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਾ ਰਹੇ, ਸਗੋਂ ਅਸਲ ਲੋੜਵੰਦ ਵਿਅਕਤੀ ਤੱਕ ਪਹੁੰਚੇ। ਇਸ ਮੌਕੇ ’ਤੇ ਆਸ਼ੂ ਚਹਿਲਾਂ, ਜਿਲ੍ਹਾ ਉਪ ਪ੍ਰਧਾਨ ਅਜੀਤ ਗੁਪਤਾ ਅਤੇ ਬਲਰਾਮ ਸ਼ਰਮਾ ਸਮੇਤ ਪਾਰਟੀ ਵਰਕਰ ਤੇ ਪਤਵੰਤੇ ਵਿਆਅਕਤੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਕੇਬਾਜ਼ੀ: ਨਰਿੰਦਰ ਨੂੰ ਕਾਂਸੀ ਦਾ ਤਗਮਾ ਅਗਲੀ ਖ਼ਬਰ ਇਲਾਕੇ ਦੇ ਇੱਕ ਦਰਜਨ ਦੇ ਕਰੀਬ ਪਿੰਡਾਂ ਨੇ ਆਮ ਆਦਮੀ ਕਲੀਨਿਕ ਬਣਾਉਣ ਲਈ ਵਿਧਾਇਕ ਗਿਆਸਪੁਰਾ ਕੋਲ ਰੱਖੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।