01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਿਹੌੜਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਗਿਆਸਪੁਰਾ ਨੇ ਰਵਾਨਾ ਕੀਤੀ

ਮਲੌਦ, 30 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸਿਹੌੜਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 01-10-2026
ਮਲੌਦ, 30 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸਿਹੌੜਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਪਿੰਡ ਸ਼ਹਿਰ ਤੋਂ ਇਸ ਯਾਤਰਾ ਲਈ ਬੱਸ ਰਵਾਨਾ ਹੁੰਦੀ ਹੈ। ਇਸ ਮੌਕੇ ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਰਨ ਸਿਹੌੜਾ, ਸਰਪੰਚ ਗੁਰਪ੍ਰੀਤ ਸਿੰਘ, ਪੰਚ ਅਰਸਰੀ ਸਿੰਘ, ਪੰਚ ਬਲਦੇਵ ਸਿੰਘ, ਮਨਦੀਪ ਸਿੰਘ, ਰਣਜੋਯ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਬਬਲੂ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਸ਼ਨ-ਏ-ਇਨਕਲਾਬ ’ਚ ਹਲਕਾ ਸਮਰਾਲਾ ਤੋਂ ਵੱਡੀ ਗਿਣਤੀ ਯੂਥ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਨਗਰ ਕੌਂਸਲ ਨੇ ਝੁੱਗੀਆਂ ਬਣਾ ਕੇ ਰਹਿ ਰਹੇ ਪ੍ਰਵਾਸੀਆਂ ਦਾ ਲਿਆ ਨੋਟਿਸ ਬਿਜਲੀ ਦੀਆਂ ਕੁੰਡੀਆਂ ਲਗਾ ਕੇ ਕੀਤੀ ਜਾ ਰੌਸ਼ਨੀ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।