02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖੰਨਾ ਵਿਚ ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਸਮਰਾਲਾ, 1 ਅਕਤੂਬਰ (ਗੋਪਾਲ ਸੋਫਤ)-ਅੱਜ ਸਥਾਨਕ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਹੈ।

ਸਮਰਾਲਾ ਦੀ ਦਾਣਾ ਮੰਡੀ ’ਚ ਦਿਆਲਪੁਰਾ ਨੇ ਮਲਮਾਜਰਾ ਤੇ ਮਾਲਵਾ ਦੇ ਨਾਲ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ 02-10-2026
ਸਮਰਾਲਾ, 1 ਅਕਤੂਬਰ (ਗੋਪਾਲ ਸੋਫਤ)-ਅੱਜ ਸਥਾਨਕ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਹੈ। ਖ਼ਰੀਦ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਬਾਰਦਾਨੇ, ਪੀਣ ਵਾਲੇ ਪਾਣੀ ਜਾਂ ਕਿਸੇ ਵੀ ਹੋਰ ਸਹੂਲਤ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਨੇ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀ ਵਿਚ ਫ਼ਸਲ ਦੀ ਤੁਲਾਈ ਅਤੇ ਬੋਲੀ ਸਮੇਂ ਸਿਰ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਨਾਲ ਹੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚੁੱਕੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਨਾਲੋਂ-ਨਾਲ ਕਰਵਾਈ ਜਾਵੇ ਤਾਂ ਜੋ ਮੰਡੀਆਂ ਵਿਚ ਖ਼ਰੀਦ ਕੀਤੀ ਫ਼ਸਲ ਅਤੇ ਮੰਡੀ ਵਿਚ ਵਿਕਣ ਲਈ ਆਉਣ ਵਾਲੀ ਧਾਨ ਦੀ ਫ਼ਸਲ ਲਈ ਥਾਂ ਦੀ ਕੋਈ ਦਿੱਕਤ ਨਾ ਆਵੇ। ਇਸ ਮੌਕੇ ‘ਤੇ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਲ ਰਾਏ ਮਾਲਵਾ, ਮਾਰਕੀਟ ਕਮੇਟੀ ਦੇ ਚੇਅਰਮੈਨ ਮੇਜਰ ਸਿੰਘ ਬਾਲਿਓ ਅਤੇ ਮੰਡੀ ਸੁਪਰਵਾਈਜ਼ਰ ਲਾਡੀ ਉਟਾਲਾਂ ਸਮੇਤ ਕਿਸਾਨ ਅਤੇ ਐਸੋਸੀਏਸ਼ਨ ਦੇ ਅਹੁਦੇਦਾਰ ਆੜ੍ਹਤੀਏ ਹਾਜ਼ਰ ਸਨ।
ਪਿਛਲੀ ਖ਼ਬਰ ਲਖਵੀਰ ਸਿੰਘ ਲੱਖਾ ਵਲੋਂ ਆਲਮਪੁਰ ਚਾਪੜਾ ਵਿਚ ਪੰਨਾ ਪ੍ਰਮੁੱਖ ਲਾਉਣ ਲਈ ਮੀਟਿੰਗ ਅਗਲੀ ਖ਼ਬਰ ਡੀ. ਪੀ. ਐੱਸ. ਜੂਨੀਅਰ ਮਾਛੀਵਾੜਾ ਵਲੋਂ ਖੰਨਾ ਵਿਖੇ ਵਿੱਦਿਅਕ ਤੇ ਮਨੋਰੰਜਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।