03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਚੇਅਰਮੈਨ ਬਾਲਿਓ ਵਲੋਂ ਫੋਕਲ ਪੁਆਇੰਟ ਮਹਿਦੂਦਾਂ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸੂਰੁ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਚੁੱਕੀ ਹੈ। ਇਸ ਦੇ ਤਹਿਤ ਇੱਥੋਂ ਦੇ ਨੇੜੇ ਫੋਕਲ ਪੁਆਇੰਟ ਮਹਿਦੂਦਾਂ ਦੀ ਵਿਖੇ ਮਾਰਕੀਟ ਕਮੇਟੀ ਸਮਰਾਲਾ ਦੇ ਸਕੱਤਰ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸਮਰਾਲਾ ਦੇ ਚੇਅਰਮੈਨ ਮੇਜਰ ਸਿੰਘ ਬਾਲਿਓ ਵਲੋਂ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕੀਤੀ ਗਈ।

ਅਜੀਤ ਡੈਸਕ 03-10-2026
ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਚੁੱਕੀ ਹੈ। ਇਸ ਦੇ ਤਹਿਤ ਇੱਥੋਂ ਦੇ ਨੇੜੇ ਫੋਕਲ ਪੁਆਇੰਟ ਮਹਿਦੂਦਾਂ ਦੀ ਵਿਖੇ ਮਾਰਕੀਟ ਕਮੇਟੀ ਸਮਰਾਲਾ ਦੇ ਸਕੱਤਰ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸਮਰਾਲਾ ਦੇ ਚੇਅਰਮੈਨ ਮੇਜਰ ਸਿੰਘ ਬਾਲਿਓ ਵਲੋਂ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕੀਤੀ ਗਈ। ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਮਰਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮੇਜਰ ਸਿੰਘ ਨੇ ਦੱਸਿਆ ਝੋਨਾ ਵੇਚਣ ਆਏ ਕਿਸੇ ਵੀ ਕਿਸਾਨ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਝੋਨਾ ਵੇਚਣ ਆਏ ਕਿਸਾਨ ਜਤਿੰਦਰ ਸਿੰਘ ਤੇ ਰਜਿੰਦਰ ਸਿੰਘ ਦੀ ਪਹਿਲੀ ਢੇਰੀ ਦਾ ਰੇਟ 2461 ਰੁਪਏ ਦੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਗਿੱਲ ਟਰੇਡਿੰਗ ਕੰਪਨੀ ਦੀ ਦੁਕਾਨ ਤੋਂ ਖ਼ਰੀਦ ਕੀਤੀ ਗਈ। ਇਸ ਸਮੇਂ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਗਿੱਲ, ਯੂਥ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ ਅਤੇ ਹਰਜੀਤ ਸਿੰਘ ਜਟਾਣਾ ਨੇ ਦੱਸਿਆ ਕਿ ਪਨਸਪ ਵਲੋਂ ਫੋਕਲ ਪੁਆਇੰਟ ਮਹਿਦੂਦਾਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਫ਼ਸਲ ਦੀ 30 ਕੁਇੰਟਲ ਦੇ ਕਰੀਬ ਦੀ ਖ਼ਰੀਦ ਕੀਤੀ ਗਈ। ਇਹਨਾਂ ਇਹ ਵੀ ਕਿਹਾ ਕਿ ਕਿਸਾਨ ਮੰਡੀਆਂ ਵਿਚ ਬਿਲਕੁਲ ਆਪਣਾ ਸੁੱਕਾ ਝੋਨਾ ਲੈ ਕੇ ਆਉਣ ਤਾਂ ਕਿ ਕਿਸੇ ਨੂੰ ਵੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ‘ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸਮਰਾਲਾ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ, ਅਮਰੀਕ ਸਿੰਘ, ਪ੍ਰਧਾਨ ਰਾਜਵੰਤ ਸਿੰਘ, ਪ੍ਰਦੀਪ ਕੁਮਾਰ, ਸਿਮਰਨ ਸਿੰਘ, ਹਰਮਨ ਸਿੰਘ, ਸੁਪਰਵਾਈਜ਼ਰ ਲਾਡੀ ਉਟਾਲਾਂ, ਉੱਘੇ ਸਿਆਸਤਦਾਨ ਬੇਅੰਤ ਸਿੰਘ ਬਲਾਲਾ, ਲਖਵਿੰਦਰ ਸਿੰਘ ਘੁਲਾਲ, ਸੀਨੀਅਰ ਆਗੂ ਦਿਲਬਾਗ ਸਿੰਘ ਕੁੱਬੇ, ਜਥੇਦਾਰ ਹਰਜੀਤ ਸਿੰਘ ਜਟਾਣਾ, ਸੀਨੀਅਰ ਆਗ ੂ ਅਮਨਿੰਦਰ ਸਿੰਘ ਮਾਂਗਟ ਜਟਾਣਾ, ਗੱਗੀ ਸਿਰਥਲਾ, ਮਨੀ ਕੁੱਬੇ, ਦਲਵਾਰਾ ਸਿੰਘ, ਅੰਮ੍ਰਿਤਪਾਲ ਸਿੰਘ, ਸੀਨਾ, ਰਿੰਕੂ, ਵੀਰਾ, ਸੰਜੂ, ਹਾਜ਼ਰ ਸਨ।
ਪਿਛਲੀ ਖ਼ਬਰ ਮਾਛੀਵਾੜਾ ਇਲਾਕੇ ਦੇ ਪਿੰਡਾਂ ’ਚ ਵਾਰਿਸ ਪੰਜਾਬ ਜਥੇਬੰਦੀ ਵਲੋਂ ਮੀਟਿੰਗਾਂ ਜਾਰੀ 4 ਦੀ ਰੈਲੀ ਲਈ ਨੌਜਵਾਨਾਂ ਨੂੰ ਕੀਤਾ ਜ... ਅਗਲੀ ਖ਼ਬਰ ਨਸ਼ਾ ਵਿਰੋਧੀ ਯਾਤਰਾ ’ਚ ਸੁਖਵਿੰਦਰ ਲਾਲ ਸ਼ਰਮਾ ਸਾਥੀਆਂ ਸਮੇਤ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।