03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਟੇਟ ਪੱਧਰੀ ਸੈਪਕ ਟਾਕਰਾ ਮੁਕਾਬਲਿਆਂ ’ਚ ਲੁਧਿਆਣਾ ਜ਼ਿਲ੍ਹੇ ਦੀ ਯੂ -19 ਟੀਮ ਨੇ ਜਿੱਤਿਆ ਸੋਨ ਤਗਮਾ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਜਿਸ ਤਰ੍ਹਾਂ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵੱਲੋਂ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਰ ਸਾਲ ਮੈਰਿਟਾਂ ਹਾਸਲ ਕੀਤੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਪਿਛਲੇ ਕਈ ਸਾਲਾਂ ਤੋਂ ਸਕੂਲ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵੀ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਜਸ ਸਿੰਘ ਨੇ ਸਟੇਟ ਪੱਧਰੀ ਸੈਪਕ ਟਾਕਰਾ ਮੁਕਾਬਲਿਆਂ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਯੂ-19 ਪਲੇਇੰਗ ਟੀਮ ਦਾ ਹਿੱਸਾ ਬਣ ਕੇ ਅਹਿਮ ਭੂਮਿਕਾ ਨਿਭਾਈ।

ਅਜੀਤ ਡੈਸਕ 03-10-2026
ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਜਿਸ ਤਰ੍ਹਾਂ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵੱਲੋਂ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਰ ਸਾਲ ਮੈਰਿਟਾਂ ਹਾਸਲ ਕੀਤੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਪਿਛਲੇ ਕਈ ਸਾਲਾਂ ਤੋਂ ਸਕੂਲ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵੀ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਜਸ ਸਿੰਘ ਨੇ ਸਟੇਟ ਪੱਧਰੀ ਸੈਪਕ ਟਾਕਰਾ ਮੁਕਾਬਲਿਆਂ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਯੂ-19 ਪਲੇਇੰਗ ਟੀਮ ਦਾ ਹਿੱਸਾ ਬਣ ਕੇ ਅਹਿਮ ਭੂਮਿਕਾ ਨਿਭਾਈ। ਲੁਧਿਆਣਾ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਹਰਜਸ ਸਿੰਘ, ਪੁੱਤਰ ਸੰਦੀਪ ਸਿੰਘ, ਵਾਸੀ ਪਿੰਡ ਜਰਗ, ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਹਰਜਸ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਹਰਜਸ ਸਿੰਘ, ਉਸਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਕਥਾ ਕੀਰਤਨ ਗੁਰਮਤਿ ਸਮਾਗਮ ਦੌਰਾਨ ਭਾਈ ਕੇਵਲ ਸਿੰਘ ਨੇ ਚਲਾਇਆ ਕਥਾ ਪ੍ਰਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।