03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵਲੋਂ ਫਨ ਕਿੰਗਡਮ ਲੁਧਿਆਣਾ ਵਿਖੇ ਯਾਦਗਾਰੀ ਟੂਰ

ਖੰਨਾ, 2 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ ਫਨ ਕਿੰਗਡਮ ਵਿਖੇ ਇੱਕ ਰੋਮਾਂਚਕ, ਮਨੋਰੰਜਕ ਅਤੇ ਯਾਦਗਾਰ ਟੂਰ ਦਾ ਆਯੋਜਨ ਕੀਤਾ ਗਿਆ। ਵੱਖ-ਵੱਖ ਰਾਈਡਾਂ ਅਤੇ ਮਨੋਰੰਜਕ ਗਤੀਵਿਧੀਆਂ ਨੇ ਬੱਚਿਆਂ ਲਈ ਇਸ ਦਿਨ ਨੂੰ ਖ਼ਾਸ ਬਣਾ ਦਿੱਤਾ।

ਅਜੀਤ ਡੈਸਕ 03-10-2026
ਖੰਨਾ, 2 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ ਫਨ ਕਿੰਗਡਮ ਵਿਖੇ ਇੱਕ ਰੋਮਾਂਚਕ, ਮਨੋਰੰਜਕ ਅਤੇ ਯਾਦਗਾਰ ਟੂਰ ਦਾ ਆਯੋਜਨ ਕੀਤਾ ਗਿਆ। ਵੱਖ-ਵੱਖ ਰਾਈਡਾਂ ਅਤੇ ਮਨੋਰੰਜਕ ਗਤੀਵਿਧੀਆਂ ਨੇ ਬੱਚਿਆਂ ਲਈ ਇਸ ਦਿਨ ਨੂੰ ਖ਼ਾਸ ਬਣਾ ਦਿੱਤਾ। ਸਕੂਲਪ੍ਰਿੰਸੀਪਲ ਅਲਪਨਾ ਮਹਾਜਨ ਨੇ ਵੀ ਵਿਦਿਆਰਥੀਆਂ ਨਾਲ ਇਸ ਟੂਰ ਵਿਚ ਸ਼ਿਰਕਤ ਕੀਤੀ ਅਤੇ ਬੱਚਿਆਂ ਦੇ ਨਾਲ ਖ਼ੁਦ ਵੀ ਵੱਖ-ਵੱਖ ਗਤੀਵਿਧੀਆਂ ਦਾ ਆਨੰਦ ਮਾਣਿਆ। ਉਨ੍ਹਾਂ ਨੇ ਬੱਚਿਆਂ ਨੂੰ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਖ਼ੁਸ਼ੀਆਂ ਭਰੇ ਤਜਰਬਿਆਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਅਜਿਹੇ ਵਿੱਦਿਅਕ ਤੇ ਮਨੋਰੰਜਕ ਟੂਰਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਕਣਕ ਦੀ ਕੀਮਤ ‘ਚ 25 ਰੁਪਏ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਲਿਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।