ਕੇਂਦਰ ਸਰਕਾਰ ਨੇ ਕਣਕ ਦੇ ਭਾਅ ਵਿਚ ਨਿਗੂਣਾ ਵਾਧਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ-ਘੁਡਾਣੀ
ਪਾਇਲ, 2 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੇ ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਕਿਉਂਕਿ ਡੀਜ਼ਲ, ਦਵਾਈਆਂ, ਖਾਦਾਂ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ। ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਬੋਪਾਰਾਏ (ਘੁਡਾਣੀ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ।
ਪਾਇਲ, 2 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੇ ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਕਿਉਂਕਿ ਡੀਜ਼ਲ, ਦਵਾਈਆਂ, ਖਾਦਾਂ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ। ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਬੋਪਾਰਾਏ (ਘੁਡਾਣੀ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਰਸਾਨੀ ਨੂੰ ਖ਼ਤਮ ਕਰਨ ‘ਤੇ ਤੁਲੀ ਹੋਈ ਹੈ, ਜੋ ਕਾਰਪੋਰੇਟ ਘਰਾਣਿਆਂ ਨੂੰ ਮਾਲੋ ਮਾਲ ਕਰਨ ਜਾ ਰਹੀ ਹੈ। ਘੁਡਾਣੀ ਨੇ ਕਿਹਾ ਕਿ ਭਾਜਪਾ ਵਪਾਰੀਆਂ ਦੀ ਸਰਕਾਰ ਹੋਣ ਕਰ ਕੇ ਲੋਕਾਂ ਦੇ ਢਿੱਡ ਭਰਨ ਵਾਲੇ ਅੰਨਦਾਤੇ ਕਿਸਾਨ ਨੂੰ ਬਣਦਾ ਹੱਕ ਨਹੀਂ ਦੇ ਰਹੀ। ਰਾਜਵੀਰ ਸਿੰਘ ਬੋਪਾਰਾਏ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਵੀ ਵਫ਼ਾ ਨਾ ਹੋਇਆ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਕਣਕ ਦੇ ਭਾਅ ਵਿਚ 25 ਰੁਪਏ ਦੇ ਕੀਤੇ ਨਿਗੂਣੇ ਵਾਧੇ ਨੂੰ ਰੱਦ ਕਰ ਕੇ ਅੱਤ ਦੀ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ 800 ਤੋਂ 1000 ਰੁਪਏ ਤੱਕ ਦਾ ਵਾਧਾ ਕਰੇ ਤਾਂ ਜੋ ਕਿਸਾਨ ਸੌਖਾ ਹੋ ਸਕੇ।