ਵੇਟ ਲਿਫਟਿੰਗ ’ਚੋਂ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਦੇ ਖਿਡਾਰੀ ਨੇ ਜ਼ਿਲ੍ਹੇ ਵਿੱਚੋਂ ਜਿੱਤਿਆ ਦੂਜਾ ਸਥਾਨ
ਬੀਜਾ, 3 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਖੇਡਾਂ ਵਤਨ ਪੰਜਾਬ ਦੀਆਂ 2026 ਦੇ ਅੰਡਰ-17 ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਖੰਨਾ ਵੇਟ ਲਿਫਟਿੰਗ ਸੈਂਟਰ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਅਤੇ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਗਿਆਰਵੀਂ ਕਾਮਰਸ ਜਮਾਤ ਦੇ ਵਿਦਿਆਰਥੀ ਮਨਮੀਤ ਸਿੰਘ, ਪੁੱਤਰ ਕੰਵਲਜੀਤ ਸਿੰਘ, ਵਾਸੀ ਪਿੰਡ ਕਿਸ਼ਨਗੜ੍ਹ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮਨਮੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਖੰਨਾ ਵੇਟ ਲਿਫਟਿੰਗ ਸੈਂਟਰ ਦੇ ਕੋਚ ਸ਼ੁਭਕਰਨਜੀਤ ਸਿੰਘ ਗਿੱਲ ਅਤੇ ਸਕੂਲ ਦੇ ਡੀ.
ਬੀਜਾ, 3 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਖੇਡਾਂ ਵਤਨ ਪੰਜਾਬ ਦੀਆਂ 2026 ਦੇ ਅੰਡਰ-17 ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਖੰਨਾ ਵੇਟ ਲਿਫਟਿੰਗ ਸੈਂਟਰ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਅਤੇ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਗਿਆਰਵੀਂ ਕਾਮਰਸ ਜਮਾਤ ਦੇ ਵਿਦਿਆਰਥੀ ਮਨਮੀਤ ਸਿੰਘ, ਪੁੱਤਰ ਕੰਵਲਜੀਤ ਸਿੰਘ, ਵਾਸੀ ਪਿੰਡ ਕਿਸ਼ਨਗੜ੍ਹ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਮਨਮੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਖੰਨਾ ਵੇਟ ਲਿਫਟਿੰਗ ਸੈਂਟਰ ਦੇ ਕੋਚ ਸ਼ੁਭਕਰਨਜੀਤ ਸਿੰਘ ਗਿੱਲ ਅਤੇ ਸਕੂਲ ਦੇ ਡੀ. ਪੀ. ਈ. ਗੁਰਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਮਿਹਨਤ ਦਾ ਅਹਿਮ ਯੋਗਦਾਨ ਹੈ। ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਮਨਮੀਤ ਸਿੰਘ, ਉਸ ਦੇ ਮਾਪਿਆਂ, ਕੋਚ ਅਤੇ ਡੀ. ਪੀ. ਈ. ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਮਨਮੀਤ ਸਿੰਘ ਦੀ ਇਸ ਪ੍ਰਾਪਤੀ ’ਤੇ ਉਸ ਨੂੰ, ਉਸ ਦੇ ਪਰਿਵਾਰ ਅਤੇ ਕੋਚਿੰਗ ਟੀਮ ਨੂੰ ਵਧਾਈ ਦਿੱਤੀ।