08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਟੇਟ ਟੀਮ ਵਲੋਂ ‘ਮਰਦਮਸ਼ੁਮਾਰੀ 2027’ ਦੇ ਸਿਖਲਾਈ ਪ੍ਰੋਗਰਾਮ ਦਾ ਨਿਰੀਖਣ 15 ਨਵੰਬਰ ਤੋਂ 30 ਨਵੰਬਰ ਤੱਕ ਹੋਣ ਵਾਲੀ ਵਾਲੀ ਸਵੈ ਜਨਗਣਨਾ ਲਈ ਨਾਗਰਿਕਾਂ ਨੂੰ ਉਤਸ਼ਾਹਿਤ ਕੀਤਾ ਜਾਵੇ- ਡਾ. ਰੁਚੀ ਗੁਪਤਾ

ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਖੰਨਾ ਵਿਖੇ ਐਸ. ਡੀ.

ਅਜੀਤ ਡੈਸਕ 08-10-2026
ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਖੰਨਾ ਵਿਖੇ ਐਸ. ਡੀ. ਐਮ. ਸਵਾਤੀ ਟਿਵਾਣਾ ਤੇ ਚਾਰਜ ਅਫ਼ਸਰ ਨਾਇਬ ਤਹਸੀਲਦਾਰ ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ‘ਮਰਦਸ਼ੁਮਾਰੀ 2027’ ਦੇ ਦੋ ਬੈਚਾਂ ਦਾ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਚੱਲ ਰਿਹਾ ਹੈ। ਸਿਖਲਾਈ ਪ੍ਰੋਗਰਾਮ ਦੇ ਦੂਜੇ ਦਿਨ ਡਾ. ਰੁਚੀ ਗੁਪਤਾ ਡਿਪਟੀ ਡਾਇਰੈਕਟਰ ਜਨਗਣਨਾ ਉਪਰੇਸ਼ਨਜ਼ ਪੰਜਾਬ ਵੱਲੋਂ ਦੋਵਾਂ ਸਿਖਲਾਈ ਪ੍ਰੋਗਰਾਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਜਨਗਣਨਾ ਇੰਚਾਰਜ਼ ਲੁਧਿਆਣਾ ਅਲੋਕ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਚੱਲ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਕਾਰਜ ਪ੍ਰਣਾਲੀ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਗਿਣਤੀ ਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਆਪਣੇ ਸੰਬੋਧਨ ਦੌਰਾਨ ਉਨ੍ਹਾ ਕਿਹਾ ਕਿ ਸਵੈ ਜਨ ਗਣਨਾ ਦਾ ਕੰਮ 15 ਨਵੰਬਰ ਤੋਂ 30 ਨਵੰਬਰ ਤੱਕ ਹੋਣ ਜਾ ਰਿਹਾ ਹੈ ਜਿਸ ਬਾਰੇ ਸਾਰੇ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਨਾਗਰਿਕ ਇਸ ਪਵਿੱਤਰ ਤੇ ਮਹਾਨ ਕਾਰਜ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਮਨੋਜ ਕੁਮਾਰ ਵੱਲੋਂ ਖੰਨਾ ਦੇ ਇਸ ਪ੍ਰਾਚੀਨ ਕਾਲਜ ਦੇ ਸ਼ਾਨਾ ਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਤੇ ਜਨਗਣਨਾ ਦੇ ਸਿਖਲਾਈ ਪ੍ਰੋਗਰਾਮਾਂ ਵਿੱਚ ਜਨਗਣਨਾ ਟੀਮ ਨੂੰ ਕਾਲਜ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ। ਜਨਗਣਨਾ ਟੀਮ ਇੰਚਾਰਜ ਅਵਤਾਰ ਸਿੰਘ ਵੱਲੋਂ ਡਿਪਟੀ ਡਾਇਰੈਕਟਰ ਨੂੰ ਤਹਿਸੀਲ ਖੰਨਾ ਵੱਲੋਂ ਜਨਗਣਨਾ ਸਿਖਲਾਈ ਪ੍ਰੋਗਰਾਮ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਚ ਸੰਚਾਲਨ ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਵੱਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ। ਇਹਨਾਂ ਸਿਖਲਾਈ ਪ੍ਰੋਗਰਾਮਾਂ ਵਿੱਚ ਉਕਤ ਤੋਂ ਇਲਾਵਾ ਨੋਡਲ ਅਧਿਕਾਰੀ ਹੈਡ ਮਾਸਟਰ ਬਲਵਿੰਦਰ ਸਿੰਘ, ਨਰਿੰਦਰ ਸਿੰਘ, ਅਮਨਦੀਪ ਸਿੰਘ, ਪ੍ਰਤਾਪਇੰਦਰ ਸਿੰਘ, ਅਸ਼ਵਨੀ ਕੁਮਾਰ, ਅਵਤਾਰ ਸਿੰਘ, ਡਾ. ਬਲਰਾਮ ਸ਼ਰਮਾ, ਫੀਲਡ ਟਰੇਨਰ ਪੂਜਾ, ਤਲਵਿੰਦਰ ਕੌਰ, ਕਿਰਨਦੀਪ ਕੌਰ, ਜੋਤੀ, ਹਰਪਾਲ ਸਿੰਘ ਪ੍ਰੀਤਮ ਸਿੰਘ, ਸੁਖਦੇਵ ਸਿੰਘ, ਅਜੇ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਨਵਾਂ ਪਿੰਡ ਜੰਡਿਆਲੀ ਦੇ 22 ਲਾਭਪਾਤਰੀਆਂ ਨੂੰ ਮਾਲਕੀ ਦਸਤਾਵੇਜ਼ ਸੌਂਪੇ ਅਗਲੀ ਖ਼ਬਰ ਸੀ.ਬੀ.ਆਈ. ਛਾਪੇਮਾਰੀ ਨਾਲ ਪੰਜਾਬ ਸਰਕਾਰ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼-ਹੇਮਰਾਜ ਰਾਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।