08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਨਵਾਂ ਪਿੰਡ ਜੰਡਿਆਲੀ ਦੇ 22 ਲਾਭਪਾਤਰੀਆਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਕੁਹਾੜਾ, 7 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਨਵਾਂ ਪਿੰਡ (ਜੰਡਿਆਲੀ) ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ 22 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਸੈਣੀ ਅਤੇ ਨਾਇਬ ਤਹਿਸੀਲਦਾਰ ਅਰਾਧਨਾ ਗੋਸਲਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਅਜੀਤ ਡੈਸਕ 08-10-2026
ਕੁਹਾੜਾ, 7 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਨਵਾਂ ਪਿੰਡ (ਜੰਡਿਆਲੀ) ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ 22 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਸੈਣੀ ਅਤੇ ਨਾਇਬ ਤਹਿਸੀਲਦਾਰ ਅਰਾਧਨਾ ਗੋਸਲਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਸੈਣੀ ਅਤੇ ਨੰਬਰਦਾਰ ਮਲਕੀਤ ਸਿੰਘ ਗਿੱਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦੇ ਹੱਕ ਸਬੰਧੀ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਕਾਨੂੰਨੀ ਦਸਤਾਵੇਜ਼ ਮਿਲਣ ਨਾਲ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਕਾਨੂੰਨੀ ਹੱਕ ਮਿਲਣਾ ਹਰੇਕ ਪਰਿਵਾਰ ਲਈ ਖ਼ੁਸ਼ੀ ਦੀ ਗੱਲ ਹੈ। ਇਸ ਮੌਕੇ ਕਲਰਕ ਲਲਿਤ ਕੁਮਾਰ, ਪਟਵਾਰੀ ਮਨਜੀਤ ਸਿੰਘ ਗਰੇਵਾਲ, ਡੀ. ਓ. ਨਿਤਿਨਕੁਮਾਰ ਬਾਂਸਲ, ਨੰਬਰਦਾਰ ਮਲਕੀਤ ਸਿੰਘ ਗਿੱਲ, ਕੌਂਸਲਰ ਮਨਜਿੰਦਰ ਸਿੰਘ ਭੋਲਾ ਲਾਲੀ ਹਰਾ, ਮੇਜਰ ਸਿੰਘ ਫੈਟੀ, ਮੇਜਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਏ. ਐਸ. ਕਾਲਜ, ਖੰਨਾ ਦੇ ਬੀ. ਸੀ. ਏ. ਵਿਦਿਆਰਥੀਆਂ ਵਲੋਂ ਕਸੌਲੀ ਦੀ ਵਿਦਿਅਕ ਅਤੇ ਮਨੋਰੰਜਕ ਯਾਤਰਾ ਅਗਲੀ ਖ਼ਬਰ ਸਟੇਟ ਟੀਮ ਵਲੋਂ ‘ਮਰਦਮਸ਼ੁਮਾਰੀ 2027’ ਦੇ ਸਿਖਲਾਈ ਪ੍ਰੋਗਰਾਮ ਦਾ ਨਿਰੀਖਣ 15 ਨਵੰਬਰ ਤੋਂ 30 ਨਵੰਬਰ ਤੱਕ ਹੋਣ ਵਾਲੀ ਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।